ਇਟਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨੋਵੇਲਾਰਾ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ

Wednesday, Nov 20, 2024 - 12:56 PM (IST)

ਇਟਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨੋਵੇਲਾਰਾ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ

ਮਿਲਾਨ (ਸਾਬੀ ਚੀਨੀਆ)- ਇਟਲੀ ਵੱਸਦੀਆਂ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ। ਇਟਲੀ ਦੇ ਜਿਲ੍ਹਾ ਰਿਜੋਇਮੀਲੀਆ ਦੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੁੰਦਿਆਂ ਹੋਇਆ ਆਪਣਾ ਜੀਵਨ ਸਫਲ ਬਣਾਇਆ।

ਇਹ ਵੀ ਪੜ੍ਹੋ: ਹੁਣ ਗੁਆਨਾ ਤੇ ਬਾਰਬਾਡੋਸ ਭਾਰਤੀ PM ਨੂੰ ਦੇਣਗੇ ਆਪਣਾ ਸਰਵਉੱਚ ਪੁਰਸਕਾਰ

ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਵਿੱਚ ਰਾਗੀ ਜੱਥਾ ਭਾਈ ਬਲਵੰਤ ਸਿੰਘ ਯੂ.ਕੇ. ਵਾਲਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰੱਬੀ ਬਾਣੀ ਨਾਲ ਜੋੜਿਆ। ਸਮਾਪਤੀ 'ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜਦੀਕਲਾ ਦੀ ਅਰਦਾਸ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਇਸ ਮਹਾਨ ਦਿਹਾੜੇ ਦੀ ਵਧਾਈ ਦਿੱਤੀ ਗਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਸੇਵਾਦਾਰਾਂ ਵੱਲੋਂ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਇਹ ਵੀ ਪੜ੍ਹੋ: ਯੂਕ੍ਰੇਨ ਨੇ ਜੰਗ ਦਾ ਇਕ ਨਵਾਂ ਦੌਰ ਕੀਤਾ ਸ਼ੁਰੂ , ਰੂਸ ’ਤੇ ਪਹਿਲੀ ਵਾਰ ਅਮਰੀਕੀ ਮਿਜ਼ਾਈਲਾਂ ਨਾਲ ਹਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News