ਇਟਲੀ : 23 ਅਕਤੂਬਰ ਨੂੰ ਮਨਾਇਆ ਜਾਵੇਗਾ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ
Thursday, Oct 13, 2022 - 02:33 PM (IST)

ਰੋਮ (ਕੈਂਥ): ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ 23 ਅਕਤੂਬਰ ਦਿਨ ਐਤਵਾਰ ਨੂੰ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਦਲਵੀਰ ਭੱਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਸੰਬੰਧੀ ਤਿਆਰੀਆਂ ਬਹੁਤ ਹੀ ਜ਼ੋਰਾਂ ਨਾਲ ਚੱਲ ਰਹੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ-ਸਾਊਦੀ ਅਰਬ 'ਚ ਵੱਡਾ ਬਦਲਾਅ, ਹੁਣ ਔਰਤਾਂ ਪੁਰਸ਼ ਸਾਥੀ ਦੇ ਬਿਨਾਂ ਕਰ ਸਕਣਗੀਆਂ ਹੱਜ ਜਾਂ ਉਮਰਾਹ
ਉਨ੍ਹਾਂ ਦੱਸਿਆ ਕਿ ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ ਅਤੇ ਸਤਿਸੰਗ ਦਰਬਾਰ ਸਜਾਏ ਜਾਣਗੇ।ਜਿਸ ਵਿੱਚ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਮਹਿਮਾ ਦਾ ਉਚਾਰਣ ਕੀਤਾ ਜਾਵੇਗਾ। ਦਲਵੀਰ ਭੱਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਇਸ ਸਮਾਗਮ ਵਿੱਚ ਸੰਗਤਾਂ ਵੱਧ ਚੜ੍ਹ ਕੇ ਮੰਦਿਰ ਵਿਖੇ ਪਹੁੰਚ ਕਰਨ ਅਤੇ ਭਗਵਾਨ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ।