ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ 4 ਫਰਵਰੀ ਨੂੰ ਮਨਾਇਆ ਜਾਵੇਗਾ ਸੰਤ ਬਾਬਾ ਨਿਧਾਨ ਸਿੰਘ ਜੀ ਦਾ ਜਨਮ ਦਿਹਾੜਾ

Thursday, Jan 25, 2024 - 12:54 PM (IST)

ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ 4 ਫਰਵਰੀ ਨੂੰ ਮਨਾਇਆ ਜਾਵੇਗਾ ਸੰਤ ਬਾਬਾ ਨਿਧਾਨ ਸਿੰਘ ਜੀ ਦਾ ਜਨਮ ਦਿਹਾੜਾ

ਰੋਮ (ਕੈਂਥ)- ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ ਇਟਲੀ ਵੱਲੋਂ ਸੰਤ ਬਾਬਾ ਨਿਧਾਨ ਸਿੰਘ ਜੀ ਨਡਾਲੋ ਵਾਲੇ ਹਜੂਰ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵੱਲੋਂ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ: ਫਰਾਂਸ 'ਚ ਘੱਟ ਉਜਰਤ ਨੂੰ ਲੈ ਕੇ ਕਿਸਾਨਾਂ ਦਾ ਭੜਕਿਆ ਗੁੱਸਾ, ਦੇਸ਼ ਭਰ 'ਚ ਸੜਕਾਂ ਕੀਤੀਆਂ ਜਾਮ

2 ਫਰਵਰੀ 2024 ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ ਅਤੇ 4 ਫਰਵਰੀ 2024 ਦਿਨ ਐਤਵਾਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਇਸ ਉਪਰੰਤ ਦੀਵਾਨ ਸਜਾਏ ਜਾਣਗੇ। ਕਥਾਵਾਚਕ ਗਿਆਨੀ ਤਲਵਿੰਦਰ ਸਿੰਘ ਜੀ ਨਵਾਂ ਸ਼ਹਿਰ ਵਾਲੇ ਕਥਾ ਰਾਹੀਂ ਸੰਤਾਂ ਦਾ ਜੀਵਨ ਸੰਗਤਾਂ ਨਾਲ ਸਾਂਝਾ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸੰਗਤ ਨੂੰ ਬੇਨਤੀ ਹੈ ਕਿ ਤਿੰਨੇ ਹੀ ਦਿਨ ਹਾਜ਼ਰੀਆਂ ਭਰ ਕੇ ਗੁਰੂ ਜਸ ਸੁਣੋ ਅਤੇ ਸੇਵਾਵਾਂ ਵਿੱਚ ਹਿੱਸਾ ਲਓ,ਅਤੇ ਆਪਣੇ ਜੀਵਨ ਨੂੰ ਸਫ਼ਲ ਕਰੋ। ਗੁਰੂ ਕਾ ਲੰਗਰ ਅਟੁੱਟ ਵਰਤੇਗਾ।

ਇਹ ਵੀ ਪੜ੍ਹੋ: ਹੁਣ 57 ਮੁਸਲਿਮ ਦੇਸ਼ਾਂ ਨੂੰ ਚੁੱਭਿਆ ਰਾਮ ਮੰਦਰ ਦਾ ਉਦਘਾਟਨ, ਕਿਹਾ- ਬਾਬਰੀ ਮਸਜਿਦ ਨੂੰ ਢਾਹ ਕੇ ਮੰਦਰ ਬਣਾਉਣਾ ਗਲਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News