''ਸੰਤ ਸੁਰਿੰਦਰ ਦਾਸ ਦੇ ਸਦੀਵੀਂ ਵਿਛੋੜੇ ਨਾਲ ਸਮਾਜ ਨੂੰ ਪਿਆ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ''

03/09/2021 12:54:38 PM

ਰੋਮ (ਕੈਂਥ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਵਿਚਾਰਧਾਰਾ ਦੇ ਪ੍ਰਚਾਰਕ ਸੰਤ ਸੁਰਿੰਦਰ ਦਾਸ ਕਠਾਰ ਵਾਲੇ ਅਚਾਨਕ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਇਹ ਬਹੁਤ ਹੀ ਦੁਖਦਾਈ ਖ਼ਬਰ ਹੈ। ਡਾ: ਬੀ ਆਰ ਅੰਬੇਡਕਰ ਵੈਲਫੇਅਰ ਐਸੋਸੀਏਸ਼ਨ (ਰਜਿ:) ਇਟਲੀ ਨੇ ਬਹੁਤ ਹੀ ਭਰੇ ਮਨ ਨਾਲ ਪ੍ਰੈੱਸ ਨਾਲ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੰਤਾਂ ਦਾ ਇਸ ਤਰ੍ਹਾਂ ਅਚਾਨਕ ਵਿਛੋੜਾ ਦੇ ਜਾਣਾ ਬਹੁਤ ਹੀ ਦੁਖਦਾਈ ਹੈ।

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਅਨੇਕਾਂ ਉਪਰਾਲੇ ਕਰਨ ਵਾਲੇ ਸੰਤ ਸੁਰਿੰਦਰ ਦਾਸ ਜੀ ਕਠਾਰ ਵਾਲਿਆਂ ਦਾ ਚਲੇ ਜਾਣਾ ਸਮਾਜ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ ਸੰਤ ਮਹਾਤਮਾ ਧਾਰਮਿਕ ਖੇਤਰ ਦੇ ਨਾਲ-ਨਾਲ ਸਮਾਜਿਕ ਅਤੇ ਰਾਜਨੀਤਕ ਚਿੰਤਕ ਵੀ ਸਨ। ਸੰਤਾਂ ਵਲੋਂ ਕੀਤੇ ਉਪਰਾਲਿਆਂ ਨੂੰ ਸਮਾਜ ਹਮੇਸ਼ਾ ਯਾਦ ਕਰਦਾ ਰਹੇਗਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਸੰਤ ਸੁਰਿੰਦਰ ਦਾਸ ਕਠਾਰ ਵਾਲਿਆਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸਣ ਅਤੇ ਸੰਤ ਸਮਾਜ ਤੇ ਸੰਗਤਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸਣ। 

ਸੰਤਾਂ ਵੱਲੋਂ ਸਮਾਜ ਦੇ ਭਲੇ ਵਿੱਚ ਲੰਘਾਇਆ ਜੀਵਨ ਸਮੁੱਚੀ ਸਾਧ ਸੰਗਤ ਲਈ ਸਦਾ ਹੀ ਪ੍ਰੇਰਨਾਦਾਇਕ ਰਹੇਗਾ ਅਜਿਹੀਆਂ ਸ਼ਖ਼ਸੀਅਤਾਂ ਸਮਾਜ ਲਈ ਕਿਸੇ ਅਨਮੋਲ ਹੀਰੇ ਤੋਂ ਘੱਟ ਨਹੀ ਹੁੰਦੀਆਂ।ਬ੍ਰਹਮਲੀਨ ਸੰਤ ਸੁਰਿੰਦਰ ਦਾਸ ਹੁਰਾਂ ਸਮਾਜ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਤੋਂ ਜਾਗਰੂਕ ਕਰਨ ਲਈ ਜਿਸ ਲਗਨ, ਸ਼ਰਧਾ ਤੇ ਦ੍ਰਿੜ੍ਹਤਾ ਨਾਲ ਸੇਵਾ ਕੀਤੀ ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ।ਇਸ ਮੌਕੇ ਇਟਲੀ ਦੀਆਂ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ ਨੇ ਵੀ ਸੰਤਾਂ ਦੇ ਸਰੀਰ ਛੱਡ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Vandana

This news is Content Editor Vandana