ਇਟਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਤਹਿਤ ਲਾਏ ਬੂਟੇ

Monday, Nov 01, 2021 - 11:01 PM (IST)

ਇਟਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਤਹਿਤ ਲਾਏ ਬੂਟੇ

ਰੋਮ (ਕੈਂਥ)-ਗੁਰਦੁਆਰਾ ਸਿੰਘ ਸਭਾ ਸਾਹਿਬ ਪਾਰਮਾ ਅਤੇ ਪੋਵੀਲੀਓ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਚੱਲ ਰਹੇ ਪ੍ਰੋਗਰਾਮਾਂ ਅਧੀਨ 55 ਬੂਟੇ ਲਗਾਏ ਗਏ। ਇਹ ਬੂਟੇ ਲਗਾਉਣ ’ਚ ਕਮੂਨੇ ਦੀ ਪੋਵੀਲਓ ਵੱਲੋਂ ਇਨ੍ਹਾਂ ਦੀ ਮਦਦ ਕੀਤੀ ਗਈ, ਇਹ ਬੂਟੇ ਕਸਬਾ ਪੋਵੀਲੀਓ (ਰਿਜੋਈਮੀਲੀਆ) ਵਿਖੇ ਵੱਖ-ਵੱਖ ਸਥਾਨਾਂ ’ਤੇ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਸੰਗਤ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਇਹ ਬੂਟੇ ਲਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਭ ਨੂੰ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਲਈ ਉਪਰਾਲੇ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ : ਇਟਲੀ ਤੋਂ ਆਈ ਦੁੱਖਦਾਈ ਖ਼ਬਰ : ਨਵਜੰਮੇ ਪੁੱਤ ਦੀ ਪਾਰਟੀ ਮਨਾ ਰਹੇ ਪੰਜਾਬੀ ਨੌਜਵਾਨ ਦੀ ਲੜਾਈ ਦੌਰਾਨ ਮੌਤ


author

Manoj

Content Editor

Related News