ਇਟਲੀ : ਸਤਿਗੁਰੂ ਧੰਨਾ ਜੀ ਅਤੇ ਬਾਬਾ ਸਾਹਿਬ ਅੰਬੇਦਕਰ ਜੀ ਦਾ ਮਨਾਇਆ ਗਿਆ ਜਨਮ ਦਿਹਾੜਾ
Tuesday, May 02, 2023 - 05:01 PM (IST)

ਰੋਮ/ਇਟਲੀ (ਕੈਂਥ): ਇਟਲੀ ਸੂਬਾ ਲਾਸੀਓ ਤੇ ਰਾਜਧਾਨੀ ਰੋਮ ਦੇ ਅਧੀਨ ਪੈਂਦੇ ਪ੍ਰਸਿੱਧ ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਵਿਖੇ ਸਤਿਗੁਰੂ ਧੰਨਾ ਜੀ ਤੇ ਭਾਰਤ ਰਤਨ ਬਾਬਾ ਸਾਹਿਬ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਸੰਬੰਧੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ।
ਪੜ੍ਹੋ ਇਹ ਅਹਿਮ ਖ਼ਬਰ-ਜ਼ੁਲਫ਼ਿਕਾਰ ਅਲੀ ਭੁੱਟੋ ਦੀ ਪੋਤੀ ਨੇ ਵਿਆਹ ਤੋਂ ਬਾਅਦ ਹਿੰਦੂ ਮੰਦਰ ਦੇ ਕੀਤੇ ਦਰਸ਼ਨ, ਲੋਕਾਂ ਨੇ ਦਿੱਤੀ ਪ੍ਰਤੀਕਿਰਿਆ
ਅਤੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਤੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਵਲੋਂ ਸਤਿਗੁਰੂ ਧੰਨਾ ਜੀ ਦੇ ਜੀਵਨ ਅਤੇ ਬਾਬਾ ਸਾਹਿਬ ਜੀ ਦੇ ਜੀਵਨ ਵਾਰੇ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।