ਇਟਲੀ ''ਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

09/04/2019 5:11:56 PM

ਰੋਮ/ਇਟਲੀ (ਕੈਂਥ)— ਮਹਾਨ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਝੰਡਾ ਇਟਲੀ ਵਿੱਚ ਬੁਲੰਦ ਕਰ ਰਹੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਨਤੇਕੀਓ ਮਜੋਰੇ(ਵਿਚੈਂਸਾ) ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਜਿਸ ਵਿੱਚ ਆਰੰਭੇ ਧੰਨ ਸਤਿਗੁਰੂ ਰਵਿਦਾਸ ਜੀ ਦੀ ਅੰਮ੍ਰਿਤਬਾਣੀ ਦੇ ਆਖੰਡ ਜਾਪਾਂ ਦੇ ਭੋਗ ਉਪੰਰਤ ਸਜੇ ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਵਜ਼ੀਰ ਭਾਈ ਸਤਨਾਮ ਸਿੰਘ ਨੇ ਸ਼ਬਦ ''ਹੈ ਕੁੰਜੀ ਹੱਥ ਸਾਧੂਆਂ ਦੇ'' ਤੋਂ ਦੀਵਾਨ ਆਰੰਭ ਕੀਤੇ ਅਤੇ ਸੰਗਤਾਂ ਨੂੰ ਗੁਰੂ ਜੀ ਦੀ ਬਾਣੀ ਨਾਲ ਜੋੜਿਆ। 

ਇਸ ਮੌਕੇ ਤੇ ਇੰਡੀਆ ਤੋਂ ਪਹੁੰਚੇ ਹੋਏ ਮਿਸ਼ਨਰੀ ਗਾਇਕ ਭਿੰਦਾ ਬੀਸਲਾ ਨੇ ਆਪਣੀ ਬੁਲੰਦ ਅਤੇ ਦਮਦਾਰ ਆਵਾਜ਼ ਨਾਲ ਸੰਗਤਾਂ ਨੂੰ ਗੁਰੂ ਜੀ ਦੇ ਸ਼ਬਦਾਂ ਰਾਹੀ ਮਿਸ਼ਨ ਨਾਲ ਜੁੜਨ ਦਾ ਹੋਕਾ ਦਿੱਤਾ।ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਦੇ ਸਾਬਕਾ ਸਟੇਜ ਸਕੱਤਰ ਬੱਬਲੂ, ਸਾਬਕਾ ਪ੍ਰੈਸ ਸਕੱਤਰ ਅਜਮੇਰ ਕਲੇਰ ਆਦਿ ਤੋਂ ਇਲਾਵਾ ਇਲਾਕੇ ਭਰ ਤੋਂ ਸੰਗਤਾਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੀਆਂ। 

ਚਮਨ ਲਾਲ (ਜੋ ਕਿ ਗੁਰਦੁਆਰਾ ਸਾਹਿਬ ਨਾਲ ਕਾਫੀ ਸਮੇਂ ਤੋਂ ਜੁੜੇ ਹੋਏ ਹਨ) ਅਤੇ ਮੌਜੂਦਾ ਮੁੱਖ ਸੇਵਾਦਾਰ ਸਤਪਾਲ ਨੇ ਇਸ ਪਵਿਤਰ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਸਭ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ ਗੁਰਬਾਣੀ ਵਿੱਚ ਦਿੱਤੀ ਸਿੱਖਿਆ ਮੁਤਾਬਕ ਜੀਵਨ ਬਸਰ ਕਰਕੇ ਆਪਣਾ ਲੋਕ ਸੁੱਖੀ ਤੇ ਪ੍ਰਲੋਕ ਸੁਹੇਲਾ ਕਰਨਾ ਚਾਹੀਦਾ ਹੈ।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗਾਇਕ ਭਿੰਦਾ ਬੀਸਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ। 


Vandana

Content Editor

Related News