ਇਟਲੀ ਦੀਆਂ ਸਿੱਖ ਸੰਗਤਾਂ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ: ਭਾਈ ਰਵਿੰਦਰਜੀਤ ਸਿੰਘ
Sunday, May 02, 2021 - 01:01 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਦਿੱਲੀ ਤੋਂ ਰੋਮ ਪੁੱਜੇ ਭਾਰਤੀ ਜਹਾਜ਼ ਅਤੇ ਲਾਤੀਨਾ ਜ਼ਿਲ੍ਹੇ ਦੇ ਇਕ ਪਿੰਡ ਵਿਚ 87 ਪੰਜਾਬੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਸਥਾਨਕ ਪ੍ਰਸ਼ਾਸਨ ਵਿਚ ਹਲਚਲ ਵੱਧ ਗਈ ਹੈ। ਉਥੇ ਹੀ ਸਥਾਨਕ ਪ੍ਰਸ਼ਾਸਨ ਵਿਚ ਵਧੀ ਹਲਚਲ ਦੇ ਮੱਦੇਨਜ਼ਰ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਪ੍ਰਧਾਨ ਭਾਈ ਰਵਿੰਦਰਜੀਤ ਸਿੰਘ ਨੇ ਇਟਲੀ ਦੀਆਂ ਸਿੱਖ ਸੰਗਤਾਂ ਨੂੰ ਪ੍ਰਸ਼ਾਸਨ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਭਾਈ ਸਾਇਬ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿਚ ਨਜ਼ਰ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਇਟਲੀ ਵਿਚ ਰਹਿੰਦੇ ਸਾਰੇ ਭਾਰਤੀਆਂ ਨੂੰ ਕਿਹਾ ਹੈ ਕਿ ਉਹ ਇਟਾਲੀਅਨ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜ਼ਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤਾਂ ਜੋ ਚੰਗੇ ਨਾਗਰਿਕ ਹੋਣ ਦੀ ਮਿਸਾਲ ਪੇਸ਼ ਕੀਤੀ ਜਾ ਸਕੇ।
ਪ੍ਰਸ਼ਾਸਨ ਮੁਤਾਬਕ ਕਈ ਭਾਰਤੀ ਲੋਕ ਸਰਕਾਰ ਹਦਾਇਤਾਂ ਦੀ ਪਾਲਣਾ ਬਿਲਕੁੱਲ ਨਹੀਂ ਕਰ ਰਹੇ, ਜਿਸ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵਧੀਆਂ ਹਨ ਅਤੇ ਨੋਬਤ ਇੱਥੋਂ ਤੱਕ ਆ ਗਈ ਹੈ ਕਿ ਇਟਲੀ ਵਿਚ ਰਹਿੰਦੇ ਭਾਰਤੀ ਪ੍ਰਸ਼ਾਸਨ ਦੇ ਨਿਸ਼ਾਨੇ ’ਤੇ ਆ ਗਏ ਹਨ। ਕਈ ਇਲਾਕÇਆਂ ਵਿਚ ਫ੍ਰੀ ਕੋਰੋਨਾ ਟੈਸਟ ਕੈਂਪ ਵੀ ਸਿਰਫ਼ ਅਤੇ ਸਿਰਫ਼ ਭਾਰਤੀਆਂ ਲਈ ਹੀ ਲੱਗ ਰਹੇ ਹਨ। ਅਜਿਹੀ ਸਥਿਤੀ ਵਿਚ ਲੋਕਾਂ ਦਾ ਸੁਚੇਤ ਹੋਣਾ ਜ਼ਰੂਰੀ ਹੈ।