ਇਟਲੀ ਦੀਆਂ ਸਿੱਖ ਸੰਗਤਾਂ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

Monday, Jan 08, 2024 - 05:01 PM (IST)

ਇਟਲੀ ਦੀਆਂ ਸਿੱਖ ਸੰਗਤਾਂ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਮਿਲਾਨ/ਇਟਲੀ  (ਸਾਬੀ ਚੀਨੀਆ): ਗੁਰੂ ਨਾਨਕ ਸਾਹਿਬ ਦੀ ਦਸਵੀਂ ਜੋਤ ਦਸਮ ਜੋਤ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਗਿਆ। ਇਥੋਂ ਦੇ ਗੁਰਦੁਆਰਾ ਹਰਗੋਬਿੰਦ ਸੇਵਾ ਸੋਸਾਇਟੀ ਲਾਦੀਸਪੋਲੀ ਰੋਮ ਦੀਆਂ ਸੰਗਤਾਂ ਵੱਲੋਂ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥਿਆ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। 

PunjabKesari

ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਭਾਈ ਮਨਜੀਤ ਸਿੰਘ ਜੱਸੋਮਜਾਰਾ ਨੇ ਆਖਿਆ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਗੁਰੂ ਸਾਹਿਬਾਨਾਂ ਦੇ ਦਿਹਾੜੇ ਮਨਾਉਣ ਦੇ ਨਾਲ-ਨਾਲ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਕੇ ਆਪਣਾ ਜੀਵਨ ਸਫਲ ਬਣਾਈਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੇ ਹੋਏ ਜਥਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-'ਹੱਜ' ਲਈ ਭਾਰਤ ਤੇ ਸਾਊਦੀ ਅਰਬ ਦਰਮਿਆਨ ਦੁਵੱਲਾ ਸਮਝੌਤਾ, 1 ਲੱਖ ਤੋਂ ਵਧੇਰੇ ਸ਼ਰਧਾਲੂ ਕਰ ਸਕਣਗੇ ਯਾਤਰਾ

ਇਸ ਮੌਕੇ ਨੌਜਵਾਨਾਂ ਨੂੰ ਦਸਤਾਰ ਲਹਿਰ ਨਾਲ ਜੋੜਨ ਲਈ ਦਸਤਾਰ ਅਤੇ ਦੁਮਾਲਾ ਮੁਕਾਬਲੇ ਵੀ ਕਰਵਾਏ ਗਏ, ਜਿਨਾਂ ਵਿੱਚ ਅਵੱਲ ਆਉਣ ਵਾਲੇ ਨੌਜਵਾਨਾਂ ਨੂੰ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ ਮਹੀਨੇ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਧਿਆਨ ਵਿੱਚ ਰੱਖ ਕੇ ਉਸ 'ਤੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ, ਜਿੰਨਾਂ ਵਿੱਚ ਜੇਤੂਆਂ ਨੂੰ ਇਨਾਮਾਂ ਤੋਂ ਇਲਾਵਾ ਚਾਂਦੀ ਦੇ ਖੰਡੇ ਭੇਟ ਕੀਤੇ ਜਾਣਗੇ । ਇਸ ਮੌਕੇ ਹੋਰਨਾਂ ਗੁਰਸਿੱਖ ਸੰਗਤਾਂ ਤੋਂ ਇਲਾਵਾ ਗੁਰੂ ਘਰ ਦੇ ਗ੍ਰੰਥੀ ਸਿੰਘ ਬਾਬਾ ਇੰਦਰਜੀਤ ਸਿੰਘ, ਮਨਜੀਤ ਸਿੰਘ ਜੱਸੋਮਜਾਰਾ, ਤਜਵਿੰਦਰ ਸਿੰਘ ਬੱਬੀ, ਭਾਈ ਦਇਆਨੰਦ ਸਿੰਘ ਜੀ, ਸੋਡੀ ਮਕੌੜਾ, ਜੁਪਿੰਦਰ ਸਿੰਘ ਜੋਗਾ ਗੁਰਪ੍ਰੀਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News