ਇਟਲੀ : ਨੌਜਵਾਨ ਸਭਾ, ਕਲਤੂਰਾ ਸਿੱਖ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 19-20 ਅਗਸਤ ਨੂੰ ਵਿਸ਼ੇਸ਼ ਸਮਾਗਮ

Friday, Aug 18, 2023 - 02:32 PM (IST)

ਇਟਲੀ : ਨੌਜਵਾਨ ਸਭਾ, ਕਲਤੂਰਾ ਸਿੱਖ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 19-20 ਅਗਸਤ ਨੂੰ ਵਿਸ਼ੇਸ਼ ਸਮਾਗਮ

ਰੋਮ (ਕੈਂਥ,ਟੇਕ ਚੰਦ): ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਸੰਨਜੌਵਾਨੀ ਇਨ ਕਰੌਚੇ (ਕਰੇਮੋਨਾ) ਇਟਲੀ ਵਿਖੇ ਸਮੂਹ ਸ਼ਹੀਦਾਂ, ਧੰਨ ਬਾਬਾ ਨੰਦ ਸਿੰਘ ਜੀ, ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਅਤੇ ਧੰਨ ਧੰਨ ਬਾਬਾ ਗੇਜਾ ਸਿੰਘ ਜੀ ਨਾਨਕਸਰ ਕਲੇਰਾ ਵਾਲਿਆਂ ਦੀ ਮਿੱਠੀ ਯਾਦ ਵਿੱਚ 19 ਅਤੇ 20 ਅਗਸਤ ਨੂੰ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਹ ਸਮਾਗਮ ਸਮੂਹ ਸੰਗਤਾਂ, ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ, ਕਲਤੂਰਾ ਸਿੱਖ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਹੈਰਾਨੀਜਨਕ! ਬੀਮਾਰੀ ਨਾਲ ਪੀੜਤ ਔਰਤ ਨੇ ਗਿਨੀਜ਼ ਵਰਲਡ ਰਿਕਾਰਡ 'ਚ ਬਣਾਈ ਜਗ੍ਹਾ

ਸ਼ੁੱਕਰਵਾਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਐਤਵਾਰ ਸਵੇਰੇ ਭੋਗ ਪਾਏ ਜਾਣਗੇ। ਸ਼ਨੀਵਾਰ ਨੂੰ ਸ਼ਾਮ ਰਹਿਰਾਸ ਸਾਹਿਬ ਦੇ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਅਤੇ ਐਤਵਾਰ ਨੂੰ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਹੋਣਗੇ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। 2 ਰੋਜ਼ਾ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬ ਤੂੰ ਬਾਬਾ ਗੁਲਜਾਰ ਸਿੰਘ ਜੀ ਨਾਨਕਸਰ ਜੱਬੋਵਾਲ ਵਾਲੇ ਹਾਜ਼ਰੀ ਭਰਨਗੇ। ਪ੍ਰਬੰਧਕਾਂ ਸਮੂਹ ਸੰਗਤਾ ਨੂੰ ਅਪੀਲ ਹੈ ਵੱਧ ਤੋ ਵੱਧ ਸਮਾਗਮਾਂ  ਵਿੱਚ ਪਹੁੰਚੇ, ਜਿਹਨਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਨਜਵਾਨੀ ਕਰੇਮੋਨਾ ਅਤੇ ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਕੁਲਵੰਤ ਸਿੰਘ, ਤਰਲੋਚਨ ਸਿੰਘ, ਸੰਤੋਖ ਸਿੰਘ, ਤਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਦੇਵ ਸਿੰਘ, ਅਰਵਿੰਦਰ ਸਿੰਘ, ਰਵਿੰਦਰ ਸਿੰਘ, ਕਰਨਵੀਰ ਸਿੰਘ ਅਤੇ ਸਮੂਹ ਸੇਵਾਦਾਰ ਨੌਜਵਾਨ ਸਭਾ ਅਤੇ ਕਲਤੂਰਾ ਸਿੱਖ ਇਟਲੀ ਦੇ ਸਿੰਘ ਸਾਮਿਲ ਹਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News