ਇਟਲੀ : ''ਦਸਤਾਰ'' ''ਤੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ
Wednesday, Aug 02, 2023 - 12:36 PM (IST)
ਰੋਮ (ਕੈਂਥ,ਟੇਕ ਚੰਦ): ਕਲਤੂਰਾ ਸਿੱਖ ਇਟਲੀ ਜਿੱਥੇ ਇਟਲੀ ਭਰ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਕੇ ਇਟਾਲੀਅਨ ਲੋਕਾਂ ਨੂੰ ਆਪਣੇ ਧਰਮ ਤੋਂ ਜਾਣੂ ਕਰਵਾਉਂਦੀ ਹੈ, ਉੱਥੇ ਹੀ ਪੰਜਾਬੀ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਮਾਂ ਬੋਲੀ ਦੇ ਨਾਲ-ਨਾਲ ਸਿੱਖ ਧਰਮ ਦੇ ਨਾਲ ਜੋੜਨ ਪ੍ਰਤੀ ਉਪਰਾਲੇ ਕਰਦੀ ਰਹਿੰਦੀ ਹੈ। ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ, ਪਾਰਮਾ (ਇਟਲੀ) ਵਿਖੇ ਸੰਸਥਾ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਦਸਤਾਰ ਪ੍ਰਤੀ ਜਾਣਕਾਰੀ ਦੇਣ ਹਿੱਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਛੋਟੇ ਬੱਚਿਆਂ ਦੁਆਰਾ ਕਵੀਸ਼ਰੀ ਵਾਰਾਂ ਗਾਇਨ ਕਰਕੇ ਦੀਵਾਨ ਦੀ ਸ਼ੁਰੂਆਤ ਕੀਤੀ ਗਈ। ਉਸ ਤੋਂ ਉਪਰੰਤ ਭਾਈ ਰਜਿੰਦਰ ਸਿੰਘ ਪਟਿਆਲੇ ਵਾਲਿਆਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਬਾਰੇ ਸੰਗਤਾਂ ਨਾਲ ਸਾਂਝ ਪਾਈ ਗਈ। ਉਪਰੰਤ ਸ ਜਸਪਾਲ ਸਿੰਘ ,ਭਾਈ ਜਰਨੈਲ ਸਿੰਘ ਜੀ, ਸ ਸੰਤੋਖ ਸਿੰਘ ਵਲੋਂ ਸਿੱਖ ਧਰਮ ਵਿੱਚ ਦਸਤਾਰ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਇਸ ਮੌਕੇ ਜਿੱਥੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਆ ਕੇ ਹਾਜ਼ਰੀ ਭਰੀ ਉਥੇ ਹੀ ਵਿਸ਼ੇਸ਼ ਤੌਰ 'ਤੇ ਐਸ. ਜੀ. ਪੀ. ਸੀ, ਇਟਲੀ ਦੇ ਮੁੱਖ ਸੇਵਾਦਾਰ ਸ ਰਵਿੰਦਰਜੀਤ ਸਿੰਘ ਬੋਲਜਾਨੋ, ਸੁਰਿੰਦਰਜੀਤ ਸਿੰਘ ਪੰਡੋਰੀ, ਜੁਝਾਰ ਸਿੰਘ , ਬਲਜਿੰਦਰ ਸਿੰਘ ,ਲਖਵਿੰਦਰ ਸਿੰਘ, ਭਗਵਾਨ ਸਿੰਘ ਪੁੱਜੇ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆਈ ਪੁਲਾੜ ਏਜੰਸੀ ਦਾ ਦਾਅਵਾ, ਸਮੁੰਦਰ ਤੱਟ 'ਤੇ ਮਿਲੀ 'ਵਸਤੂ' ਦਾ ਭਾਰਤ ਨਾਲ ਸਬੰਧ
ਇਸ ਮੌਕੇ ਕਲਤੂਰਾ ਸਿੱਖ ਇਟਲੀ ਦੇ ਮੈਂਬਰ ਸਾਹਿਬਾਨਾਂ ਵਿੱਚ ਤਰਲੋਚਨ ਸਿੰਘ,ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ,ਤਰਮਨਪ੍ਰੀਤ ਸਿੰਘ, ਗੁਰਦੇਵ ਸਿੰਘ,ਸੰਤੋਖ ਸਿੰਘ ਅਤੇ ਹੌਰ ਮੈਂਬਰ ਮੌਜੂਦ ਸਨ। ਇਹ ਸਾਰਾ ਪ੍ਰੋਗਰਾਮ ਕਲਤੂਰਾ ਸਿੱਖ ਟੀਵੀ 'ਤੇ ਲਾਈਵ ਦਿਖਾਇਆ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਸ ਭੁਪਿੰਦਰ ਸਿੰਘ ਕੰਗ, ਸ਼ਿਵਦਿਆਲ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ ਮੁਲਤਾਨੀ ਅਤੇ ਸਾਰੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਜੀ ਆਇਆ ਨੂੰ ਕਿਹਾ ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।