ਇਟਲੀ ''ਚ 24 ਅਗਸਤ ਨੂੰ ਧੂਮ-ਧਾਮ ਨਾਲ ਮਨਾਈ ਜਾਵੇਗੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

Monday, Aug 19, 2019 - 01:54 PM (IST)

ਇਟਲੀ ''ਚ 24 ਅਗਸਤ ਨੂੰ ਧੂਮ-ਧਾਮ ਨਾਲ ਮਨਾਈ ਜਾਵੇਗੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਰੋਮ/ਇਟਲੀ (ਕੈਂਥ)— ਪਿਛਲੇ 4 ਸਾਲਾਂ ਤੋਂ ਇਲਾਕੇ ਦੀਆਂ ਸੰਗਤਾਂ ਦੀ ਨਿਰੰਤਰ ਸੇਵਾ ਕਰਦਾ ਆ ਰਿਹਾ ਲਾਸੀਓ ਸੂਬੇ ਦਾ ਪਲੇਠਾ ਪ੍ਰਸਿੱਧ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨਿਓ (ਰੋਮ) ਅਤੇ ਇਸ ਦੀ ਪ੍ਰਬੰਧਕ ਕਮੇਟੀ ਸਦਾ ਹੀ ਆਪਣੇ ਧਾਰਮਿਕ ਦਿਨ-ਤਿਉਹਾਰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦਾ ਰਿਹਾ ਹੈ। ਇਸ ਵਾਰ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਸੁੱਭ ਦਿਵਸ ਬਹੁਤ ਹੀ ਉਤਸ਼ਾਹ ਨਾਲ 24 ਅਗਸਤ ਦਿਨ ਸ਼ਨੀਵਾਰ 2019 ਨੂੰ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨਿਓ ਵਿਖੇ ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਮਨਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਭਜਨ ਮੰਡਲੀਆਂ ਵੱਲੋਂ ਨੱਟ-ਖੱਟ ਗੋਬਿੰਦ ਲਾਲ ਭਾਵ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਕ੍ਰਿਸ਼ਨ ਲੀਲਾ ਦਾ ਵਿਸਥਾਰਪੂਰਵਕ ਪ੍ਰਸੰਗ ਸੰਗਤਾਂ ਦੇ ਸਨਮੁੱਖ ਕੀਤਾ ਜਾਵੇਗਾ।

ਇਸ ਮੌਕੇ ਮੰਦਿਰ ਦੇ ਸਮੂਹ ਸੇਵਾਦਾਰਾਂ ਨੇ ਇਲਾਕੇ ਦੀਆਂ ਸਭ ਸੰਗਤਾਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਮੰਦਿਰ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਪ੍ਰਭੂ ਦੀ ਉਸਤਤਿ ਸਭ ਰੱਲ ਮਿਲ ਕਰੀਏ।ਪ੍ਰੈੱਸ ਨੂੰ ਇਹ ਜਾਣਕਾਰੀ ਪੰਡਤ ਸ਼੍ਰੀ ਪੁਨੀਤ ਸ਼ਰਮਾ ਸ਼ਾਸ਼ਤਰੀ ਨੇ ਦਿੰਦਿਆਂ ਕਿਹਾ ਕਿ ਇਸ ਪੱਵਿਤਰ ਦਿਵਸ ਮੌਕੇ ਮੰਦਿਰ ਵਿੱਚ ਆਈਆਂ ਸੰਗਤਾਂ ਲਈ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਭੰਡਾਰੇ ਅਤੁੱਟ ਵਰਤਾਏ ਜਾਣਗੇ।


author

Vandana

Content Editor

Related News