ਸ੍ਰੀ ਗੁਰੂ ਹਰਿਰਾਏ ਸਾਹਿਬ ਤੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ
Tuesday, Feb 11, 2020 - 02:02 PM (IST)

ਰੋਮ/ਇਟਲੀ (ਕੈਂਥ): ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਜਾਕੋਮੋ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਅਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜਾ ਧਾਰਮਿਕ ਸਮਾਗਮ ਕਰਵਾਏ ਗਏ।ਤਿੰਨ ਦਿਨਾਂ ਚੱਲੇ ਇਸ ਧਾਰਮਿਕ ਸਮਾਗਮ ਵਿਚ ਭਾਈ ਨਗਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਗੁਰਬਾਣੀ ਕੀਰਤਨ ਤੋਂ ਪਹਿਲਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸੰਗਤਾਂ ਨੂੰ ਗੁਰੁ ਕਾ ਲੰਗਰ ਅਤੁਟ ਵਰਤਾਇਆ ਗਿਆ।