ਇਟਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ

Monday, Nov 29, 2021 - 12:41 PM (IST)

ਇਟਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ

ਰੋਮ (ਕੈਂਥ) - ਇਟਲੀ ਦੇ ਪ੍ਰਸਿੱਧ ਸ਼੍ਰੀ ਹਰੀ ਓਮ ਮੰਦਰ ਪੈਗੋਨਿਆਗਾ (ਮਾਨਤੋਵਾ) ਵਿਖੇ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਤਿਗੁਰੂ ਨਾਨਕ ਦੇਵ ਮਹਾਰਾਜ ਜੀ ਦਾ 552ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਦੇ ਪੁਰਾਣੇ ਸੇਵਾਦਾਰ ਸੁਰਜੀਤ ਸਿੰਘ ਜੀ ਯੂ.ਕੇ ਤੋਂ ਮੰਦਰ ਵਿਖੇ ਉਚੇਚੇ ਤੌਰ 'ਤੇ ਪਹੁੰਚੇ ਅਤੇ ਮੰਦਰ ਵਿਚ ਨਾਮਧਾਰੀ ਟਰੱਸਟ ਵੱਲੋਂ ਅਤੇ ਨਰਿੰਦਰ ਸਿੰਘ, ਅਮਰੀਕ ਸਿੰਘ, ਜੋਗਾ ਸਿੰਘ ਤੇ ਕੁਲਵੰਤ ਸਿੰਘ ਵੱਲੋਂ ਬਹੁਤ ਸਾਰੀਆਂ ਸੇਵਾਵਾਂ ਮੰਦਰ ਵਿਚ ਨਿਭਾਈਆਂ ਗਈਆ।

PunjabKesari

ਇਸ ਮੌਕੇ ਵਿਸ਼ੇਸ਼ ਪੂਜਾ ਕਰਨ ਉਪੰਰਤ ਮੰਦਰ ਦੇ ਪ੍ਰਧਾਨ ਸ੍ਰੀ ਹਰਮੇਸ਼ ਲਾਲ ਜੀ ਵੱਲੋਂ ਸਾਰੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਮੰਦਰ ਵਿਚ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਨ ਲਈ ਬਹੁਤ ਧੰਨਵਾਦ ਕੀਤਾ। ਇਸ ਮੌਕੇ ਸੰਗਤ ਲਈ ਗੁਰੂ ਦਾ ਲੰਗਰ ਅਤੁੱਟ ਵਰਤਿਆ।


author

cherry

Content Editor

Related News