ਇਟਲੀ: ਸਾਲ 2018 ਨੂੰ ਜੀ ਆਇਆ ਕਹਿਣ ਲਈ ਕਰਵਾਏ ਗਏ ਸਮਾਗਮ

Tuesday, Jan 02, 2018 - 05:37 PM (IST)

ਇਟਲੀ: ਸਾਲ 2018 ਨੂੰ ਜੀ ਆਇਆ ਕਹਿਣ ਲਈ ਕਰਵਾਏ ਗਏ ਸਮਾਗਮ

ਰੋਮ(ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2017 ਨੂੰ ਅਲਵਿਦਾ ਕਹਿਣ ਲਈ ਅਤੇ ਨਵੇਂ ਸਾਲ 2018 ਨੂੰ ਜੀ ਆਇਆ ਕਹਿਣ ਲਈ ਤਿੰਨ ਰੋਜਾ ਸਮਾਗਮ ਕਰਵਾਏ ਗਏ। ਜਿਸ ਵਿਚ ਸ੍ਰੀ ਅਖੰਡ ਪਾਠ ਉਪਰੰਤ ਨਵੇਂ ਸਾਲ ਨੂੰ ਜੀ ਆਇਆ ਕਹਿਣ ਲਈ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਅਤੇ ਕੀਰਤਨ ਤੋਂ ਬਾਅਦ ਬੱਚਿਆਂ ਦੇ 6 ਜਥਿਆ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਫਿਰ ਯੁਵਰਾਜ ਸਿੰਘ, ਸੁਖਵਿੰਦਰ ਸਿੰਘ, ਰਾਜ ਖਾਲਸਾ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਭਾਈ ਲਵਪ੍ਰੀਤ ਸਿੰਘ, ਸੁਖਲੀਨ ਸਿੰਘ ਨੇ ਕੀਰਤਨ ਸਰਵਣ ਕਰਵਾਇਆ ਅਤੇ ਇਸ ਤੋਂ ਬਾਅਦ ਭਾਈ ਜਸਪਾਲ ਸਿੰਘ ਸ਼ਾਤ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਫਿਰ ਭਾਈ ਗੁਰਨਾਮ ਸਿੰਘ ਜੀ ਮਾਰਕੰਡਾ ਵੱਲੋਂ ਕਥਾ ਕੀਤੀ ਗਈ ਅਤੇ 2018 ਨੂੰ ਜੀ ਆਇਆ ਤੇ ਪੰਜ ਜੈਕਾਰੇ ਲਗਾ ਕੇ ਰਾਤ 00:00 2018 ਵਿਚ ਪ੍ਰਵੇਸ਼ ਕੀਤਾ ਤੇ ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਨਮਸਤਕ ਹੋਈਆਂ ਸੰਗਤਾਂ ਨੇ ਵਾਹਿਗੁਰੂ ਦਾ ਸਿਮਰਨ ਜਾਪ ਕੀਤਾ। ਇਸ ਸਾਰੇ ਸਮਾਗਮ ਦੀ ਸੇਵਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕੁਇਨਸਾਨੋ ਦੀਆਂ ਸੰਗਤਾਂ ਵੱਲੋਂ ਕਰਵਾਈ ਗਈ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸੰਗਤਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਬਾਕੀ ਲੋਕਾਂ ਨੂੰ ਵੀ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋ ਇਲਾਵਾ ਇਲਾਕੇ ਦੀਆ ਸੰਗਤਾ ਨੇ ਗੁਰੂਘਰ ਹਾਜਰੀ ਲਗਾਈ।


Related News