ਇਟਲੀ ''ਚ ਕਰਵਾਏ ਗਏ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ
Wednesday, Sep 16, 2020 - 10:15 AM (IST)
ਰੋਮ/ਇਟਲੀ (ਕੈਂਥ): ਇਟਲੀ ਵਿਚ ਵੱਸਦੇ ਬੱਚਿਆਂ ਨੂੰ ਗੁਰੂ ਇਤਿਹਾਸ ਅਤੇ ਸਿੱਖੀ ਨਾਲ ਜੋੜਨ ਲਈ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਵਲੋਂ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਜ਼ਾਕੋਮੋ ਵਿਖੇ ਕਰਵਾਏ ਗਏ। ਇਹ ਮੁਕਾਬਲੇ ਧੰਨ ਧੰਨ ਗੁਰੂ ਅੰਗਦ ਦੇਵ ਜੀ ਸਾਹਿਬ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਨ। ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਇਹਨਾਂ ਮੁਕਾਬਲਿਆਂ ਵਿੱਚ 8 ਤੋਂ 13 ਅਤੇ 14 ਤੋਂ 20 ਸਾਲ ਦੇ ਬੱਚਿਆਂ ਨੇ ਹਿੱਸਾ ਲਿਆ, ਜਿਸ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਦਸਤਾਰ ਅਤੇ ਮੈਡਲਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਮਾਗਮ ਵਿੱਚ ਪੂਰਨ ਗੁਰਸਿੱਖ ਬੱਚੇ ਜੋ ਗੁਰਬਾਣੀ ਦਾ ਵਧੇਰੇ ਗਿਆਨ ਰੱਖਦੇ ਹਨ, ਨੂੰ ਵੱਖ ਵੱਖ ਮੁਕਾਬਲਿਆਂ ਦੌਰਾਨ 2 ਬੱਚਿਆਂ ਨੂੰ ਆਈ ਫੋਨ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਗੁਰੂਦੁਆਰਾ ਸਾਹਿਬ ਕਮੇਟੀ ਮੈਂਬਰਾਨ ਕੁਲਵੀਰ ਸਿੰਘ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ, ਬਾਬਾ ਫਤਹਿ ਸਿੰਘ ਦਸਤਾਰ ਲਹਿਰ ਦੇ ਮੈੰਬਰ ਇਟਲੀ ਜਸਦੀਪ ਸਿੰਘ, ਗੁਰਪ੍ਰੀਤ ਸਿੰਘ, ਸਹਿਬਾਜ ਸਿੰਘ, ਰਘੁਵੀਰ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ।