ਇਟਲੀ: ਪੰਜਵੇਂ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਦਸਤਾਰ ਸਿਖਲਾਈ ਕੈਂਪ ਆਯੋਜਿਤ
Wednesday, Jun 23, 2021 - 01:38 PM (IST)

ਰੋਮ (ਕੈਂਥ): ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਸਿੱਖ ਸੈਟਰ ਪੋਂਤੇਕੁਰੋਨੇ ਵਿਖੇ ਸ਼ਾਂਤੀ ਦੇ ਪੁੰਜ,ਪੰਜਵੇਂ ਗੁਰੂ ਸਾਹਿਬ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸਰਧਾਪੂਰਵਕ ਕਰਵਾਏ ਗਏ।ਇਸ ਮੌਕੇ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ।
ਪੜ੍ਹੋ ਇਹ ਅਹਿਮ ਖਬਰ- ਪਾਕਿ : ਅੱਤਵਾਦੀ ਹਾਫਿਜ਼ ਸਈਦ ਦੇ ਘਰ ਨੇੜੇ ਬੰਬ ਧਮਾਕਾ, ਇਕ ਵਿਅਕਤੀ ਦੀ ਮੌਤ ਤੇ ਕਈ ਜ਼ਖਮੀ
ਇਸ ਉਪਰੰਤ ਨੌਜਵਾਨਾਂ ਨੂੰ ਸਿੱਖ ਅਮੀਰ ਵਿਰਸੇ ਦੀਆਂ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਉਣ ਲਈ ਦਸਤਾਰ ਸਿਖਲਾਈ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਇਟਲੀ ਤੋਂ ਦਸਤਾਰ ਕੋਚ ਮਨਦੀਪ ਸਿੰਘ ਸੈਣੀ ਨੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਅਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਮੁਫਤ ਦਸਤਾਰਾਂ ਵੀ ਵੰਡੀਆਂ ਗਈਆਂਇਸ ਦਸਤਾਰ ਸਿਖਲਾਈ ਕੈਂਪ ਨੂੰ ਪੂਰਣ ਸਹਿਯੋਗ ਗੁਰਮੁਖ ਸਿੰਘ, ਹਰਮਨਪ੍ਰੀਤ ਸਿੰਘ, ਯੁਵਰਾਜ ਸਿੰਘ ਅਤੇ ਮਹਿਕਦੀਪ ਸਿੰਘ ਵਲੋ ਦਿੱਤਾ ਗਿਆ।