ਇਟਲੀ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

11/21/2022 1:24:15 PM

ਮਿਲਾਨ/ਇਟਲੀ (ਸਾਬੀ ਚੀਨੀਆ): ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਸਿੱਖ ਸੰਗਤਾਂ ਵੱਲੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ।ਇਸ ਦਿਹਾੜੇ ਨੂੰ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤਨਏਦਲੋ ਵੱਲੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਵਿੱਚ ਸਜਾਇਆ ਗਿਆ।ਜਿਸ ਦੀ ਅਗਵਾਈ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਵੱਲੋਂ ਕੀਤੀ ਗਈ।ਨਗਰ ਕੀਰਤਨ ਵਿੱਚ ਇਟਲੀ ਦੇ ਵੱਖ-ਵੱਖ ਇਲਾਕਿਆ ਤੋਂ ਸੰਗਤਾਂ ਨੇ ਹਾਜਰੀ ਭਰੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਸਬੇਨ 'ਚ ਹੋਣ ਵਾਲੀਆਂ 35ਵੀਆਂ 'ਸਿੱਖ ਖੇਡਾਂ' ਦੀਆਂ ਤਿਆਰੀਆਂ ਪੂਰੇ ਜੋਰਾਂ 'ਤੇ

ਨਗਰ ਕੀਰਤਨ ਵਿਚ ਸੰਗਤਾਂ ਦਾ ਠਾਠਾ ਮਾਰਦਾਂ ਇਕੱਠ ਵਿਦੇਸ਼ਾਂ ਵਿੱਚ ਨਾ ਹੋ ਕੇ ਪੰਜਾਬ ਵਿੱਚ ਹੁੰਦਾ ਜਾਪਦਾ ਸੀ।ਜਗ੍ਹਾ-ਜਗ੍ਹਾ 'ਤੇ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਲੰਗਰ ਲਗਾਏ ਗਏ।ਨਗਰ ਕੀਰਤਨ ਵਿੱਚ ਆਈਆ ਸੰਗਤਾਂ ਨੂੰ ਪੰਥ ਦੇ ਪ੍ਰਸਿੱਧ ਭਾਈ ਗੁਰਮੁੱਖ ਸਿੰਘ ਜੌਹਲ ਦੇ ਕਵੀਸ਼ਰੀ ਜੱਥੇ ਨੇ ਕਵੀਸ਼ਰੀ ਵਾਰਾਂ ਨਾਲ ਮਹਾਨ ਸਿੱਖ ਦਾ ਲਾਸਾਨੀ ਤੇ ਗੌਰਵਮਈ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।ਇਸ ਮੌਕੇ ਗੁਰੂ ਦੀਆਂ ਲਾਡਲੀਆਂ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਬਨਿਅੋਲੋ ਮੇਲਾ ਦੇ ਸਿੰਘ ਸਿੰਘਣੀਆਂ ਵੱਲੋਂ ਗਤਕਾ ਕਲਾ ਦੇ ਹੈਰਤਅੰਗੇਜ਼ ਜੌਹਰ ਵੀ ਦਿਖਾਏ ਗਏ।  


Vandana

Content Editor

Related News