ਇਟਲੀ ''ਚ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ

11/08/2019 11:29:02 AM

ਮਿਲਾਨ/ਇਟਲੀ (ਸਾਬੀ ਚੀਨੀਆ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੁੱਚੀਆਂ ਸਿੱਖ ਸੰਗਤਾਂ ਵਲੋਂ ਪੂਰੀ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸੇ ਕੜੀ ਨੂੰ ਅੱਗੇ ਤੋਰਦੇ ਹੋਏ ਇਟਲੀ ਦੇ ਕਸਬਾ ਤੁਰ ਸਨ ਲੋਰੇਨਸੋ ਦੀਆਂ ਸੰਗਤਾਂ ਵਲੋ ਗੁ: ਭਗਤ ਰਵਿਦਾਸ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਹਿਲਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਆਰੰਭ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ ।

ਇਸ ਪਾਵਨ ਮੌਕੇ 'ਤੇ ਕੀਰਤਨੀ ਸਿੰਘਾਂ ਵੱਲੋਂ ਆਈਆਂ ਸੰਗਤਾਂ ਨਾਲ ਕਥਾ ਵਿਚਾਰਾਂ ਸਾਝੀਆਂ ਕਰਦੇ ਹੋਏ ਗੁਰੂ ਨਾਨਕ ਸਾਹਿਬ ਦੇ ਫਲਸਫੇ ਨੂੰ ਅਪਨਾਉਣ ਦੀ ਗੱਲ ਆਖੀ ਗਈ। ਸਥਾਨਿਕ ਨੌਜਵਾਨਾਂ ਵੱਲੋਂ ਤਿਆਰ ਕੀਤੀ ਗਈ ਗਤਕਾ ਟੀਮ ਵਲੋਂ ਗਤਕਾ ਕਲਾ ਦੇ ਜੌਹਰ ਵਿਖਾਏ ਗਏ। ਖਾਲਸਾਈ ਰੰਗ ਵਿਚ ਰੰਗੇ ਨਗਰ ਕੀਰਤਨ ਦਾ ਗੋਰੇ ਲੋਕਾਂ ਵਲੋਂ ਵੀ ਖੂਬ ਆਨੰਦ ਮਾਣਿਆ ਗਿਆ। ਸੇਵਾਦਾਰਾਂ ਵੱਲੋ ਆਈਆਂ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। 

PunjabKesari

ਪੁੱਜੇ ਬੁਲਾਰਿਆਂ ਵੱਲੋਂ ਨਗਰ ਕੀਰਤਨ ਦੀ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਮਹਾਨ ਦਿਹਾੜੇ ਨੂੰ ਸਫਲਤਾ ਪੂਰਵਕ ਤਰੀਕੇ ਨਾਲ ਮਨਾਉਣ ਲਈ ਕੀਤੇ ਉਪਰਾਲਿਆਂ ਲਈ ਵਧਾਈ ਵੀ ਦਿੱਤੀ ਗਈ। ਪ੍ਰਬੰਧਕਾਂ ਵਲੋਂ ਇਸ ਮਹਾਨ ਕਾਰਜ ਲਈ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।


Vandana

Content Editor

Related News