ਇਟਲੀ : ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਮਾਰਚ ਨੂੰ
Sunday, Mar 10, 2024 - 12:04 PM (IST)
ਰੋਮ/ਇਟਲੀ (ਕੈਂਥ): ਮਹਾਨ ਕ੍ਰਾਂਤੀਕਾਰੀ ਸ੍ਰੀ ਗੁਰੂ ਰਵਿਦਾਸ ਜੀ ਦੇ 647 ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ਤੇ ਇਟਲੀ ਦੀ ਸਮੁੱਚੀ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵਿਖੇ 23 ਅਤੇ 24 ਮਾਰਚ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਸਟਰ ਬਲਵੀਰ ਮੱਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ 22 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਹੋਣਗੇ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ 3 ਪੰਜਾਬੀ ਟਰੱਕ ਡਰਾਈਵਰਾਂ ਨੇ ਜਿੱਤਿਆ ਮੁਕੱਦਮਾ
23 ਮਾਰਚ ਨੂੰ ਦੁਪਹਿਰ 12 ਵਜੇ ਨਿਸ਼ਾਨ ਸਾਹਿਬ ਚੜ੍ਹਾਉਣ ਲਈ ਰਸਮ ਅਦਾ ਕੀਤੀ ਜਾਵੇਗੀ। 2 ਵਜੇ ਤੋਂ ਨਗਰ ਕੀਰਤਨ ਆਰੰਭ ਹੋਣਗੇ ਅਤੇ 24 ਮਾਰਚ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਸ਼ਬਦ ਕੀਰਤਨ ਅਤੇ ਧਾਰਮਿਕ ਗੀਤ-ਸੰਗੀਤ ਹੋਣਗੇ, ਜਿਸ ਮੌਕੇ ਪੰਜਾਬ ਤੋਂ ਉੱਘੇ ਗਾਇਕ ਲਹਿੰਬਰ ਸਿੰਘ ਹੁਸੈਨਪੁਰੀ ਹਾਜ਼ਰੀ ਭਰਨਗੇ। ਇਸ ਮੌਕੇ ਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰੂ ਘਰ ਦੇ ਸਮੂਹ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਹੁੰਮ - ਹੁੰਮਾ ਕੇ ਪਹੁੰਚਣ ਲਈ ਅਪੀਲ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।