ਇਟਲੀ : ਵਿਸ਼ਾਲ ਨਗਰ ਕੀਰਤਨ 8 ਸਤੰਬਰ ਨੂੰ
Monday, Sep 02, 2024 - 10:47 AM (IST)
ਰੋਮ( ਕੈਂਥ)- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ 420ਵੇਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੁਨੀਆ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸ਼ੇ-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਸਜਾਏ ਗਏ। ਜਿਨ੍ਹਾਂ ਵਿੱਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਲਾਸੀਓ ਸੂਬੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿੱਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ) ਵੱਲੋਂ ਵਿਸ਼ਾਲ ਨਗਰ ਕੀਤਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ 8 ਸਤੰਬਰ ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ ਜਿਸ ਵਿੱਚ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਥਾਵਾਚਕ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦਾ ਵੀਜ਼ਾ ਲੈ ਕੇ ਰਿਕਾਰਡ ਗਿਣਤੀ 'ਚ ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ
ਇਸ ਗੁਰਪਰਬ ਮੌਕੇ ਭਾਰਤ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਗੁਰਵਿੰਦਰ ਸਿੰਘ ਤੇ ਸਾਥੀ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਉਣਗੇ।ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਜਗਰੂਪ ਸਿੰਘ ਗਿੱਲ ਸੈਕਟਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਬੋਰਗੋ ਹਰਮਾਦਾ (ਲਾਤੀਨਾ) ਨੇ ਦਿੰਦਿਆਂ ਕਿਹਾ ਕਿ ਇਹ ਸਮਾਗਮ 5 ਰੋਜ਼ਾ ਹੈ ਜਿਹੜਾ 4 ਸਤੰਬਰ ਨੂੰ ਸ਼ੁਰੂ ਹੋ ਰਿਹਾ ਜਿਸ ਵਿੱਚ ਵਿਸ਼ਾਲ ਧਾਰਮਿਕ ਦੀਵਾਨ ਦੇ ਨਾਲ ਨਗਰ ਕੀਰਤਨ ਤੇਰਾਚੀਨਾ ਵਿਖੇ 8 ਸਤੰਬਰ ਨੂੰ ਦੁਪਹਿਰ 1 ਵਜੇ ਸਜਾਇਆ ਜਾਵੇਗਾ, ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।