ਇਟਲੀ : ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 7 ਮਈ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

Thursday, May 04, 2023 - 01:40 PM (IST)

ਰੋਮ/ਇਟਲੀ (ਕੈਂਥ): ਸਰਬੰਸਦਾਨੀ ਦਸਮੇਸ਼ ਪਿਤਾ ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਸੰਨ 1699 ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਗਈ। ਇਸ ਦੇ ਸੰਬੰਧ ਵਿੱਚ ਹਰ ਸਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸ ਲੜੀ ਤਹਿਤ ਇਟਲੀ ਦੇ ਸੂਬਾ ਲਾਸੀਓ ਦੇ ਅਤੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ 5 ਮਈ 2023 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 7 ਮਈ ਦਿਨ ਐਤਵਾਰ ਸਵੇਰੇ 10 ਵਜੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸਿੱਖ ਅਧਿਆਪਕ 'ਤੇ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਲੱਗੇ ਇਲਜ਼ਾਮ 

ਉਪਰੰਤ ਠੀਕ ਸਵੇਰੇ 11 ਵਜੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਰਹਿਨੁਮਾਈ ਹੇਠ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਇਸ ਮੌਕੇ ਸਿੰਘਾਂ ਵਲੋਂ ਗੱਤਕੇ ਦੇ ਵੀ ਜੌਹਰ ਦਿਖਾਏ ਜਾਣਗੇ। ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਗਲੀਆਂ 'ਚੋ ਪ੍ਰਕਰਮਾ ਕਰਦਿਆ ਹੋਇਆ ਅਪ੍ਰੀਲੀਆ ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਵੱਡੀ ਪਾਰਕ ਪਹੁੰਚੇਗਾ ਅਤੇ ਪੜਾਅ ਹੋਵੇਗਾ। ਜਿਥੇ ਪੰਥ ਦੇ ਮਹਾਨ ਰਾਗੀ ਸਿੰਘਾਂ, ਕਵੀਸ਼ਰੀ ਜਥੇ ਅਤੇ ਢਾਡੀ ਸਿੰਘਾਂ ਵਲੋਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਸੰਗਤਾਂ ਵਲੋਂ ਵੱਖ-ਵੱਖ ਲੰਗਰਾਂ ਦੇ ਸਟਾਲ ਲਗਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੇ ਗੁਰਦੁਆਰਾ ਸਾਹਿਬਾਨਾ ਦੀਆਂ ਕਮੇਟੀਆਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾ ਰਹੀ ਹੈ ਕਿ ਇਸ ਦਿਨ ਕਿਰਪਾ ਕਰਕੇ ਹੋਰ ਵੱਡੇ ਸਮਾਗਮ ਨਾ ਉਲੀਕੇ ਜਾਣ। ਅਤੇ ਇਲਾਕੇ ਭਰ ਦੀਆਂ ਸੰਗਤਾਂ ਤੇ ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਇਸ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News