ਇਟਲੀ : 19 ਅਕਤੂਬਰ ਨੂੰ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ

Monday, Oct 14, 2024 - 02:14 PM (IST)

ਰੋਮ (ਕੈਂਥ)- ਇਟਲੀ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਨੂੰ ਅਗਾਂਹ ਤੋਰਦਿਆਂ ਨਵੀਂ ਅਪਡੇਟ ਦਿੱਤੀ ਗਈ ਹੈ। ਇਟਲੀ ਦੇ ਸ਼ਹਿਰ ਪਾਰਮਾ ਵਿਖੇ ਸੁਸ਼ੋਭਿਤ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਬੰਧਕਾਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਉਪਰਾਲੇ ਸਦਕਾ ਪਾਰਮਾ ਸ਼ਹਿਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ 19 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ Stadio Tardini VIALE PARTIGIANI D’ ITALIA, 1 ਤੋ ਆਰੰਭ ਹੁੰਦਾ ਹੋਇਆ ਸ਼ਾਮ 5 ਵਜੇ ਦੇ ਕਰੀਬ Piazza Della Musica VIA TOSCANA ਵਿੱਚ ਪਹੁੰਚੇਗਾ ਜਿੱਥੇ ਵਿਸ਼ਾਲ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਭਾਈ ਸੁਖਬੀਰ ਸਿੰਘ ਭੌਰ ਵੱਲੋਂ ਗੁਰ ਇਤਿਹਾਸ ਸਰਵਣ ਕਰਵਾਇਆ ਜਾਏਗਾ। 

ਪੜ੍ਹੋ ਇਹ ਅਹਿਮ ਖ਼ਬਰ- Family ਸਮੇਤ ਅਮਰੀਕਾ ਜਾਣ ਵਾਲੇ ਭਾਰਤੀਆਂ ਲਈ ਵੱਡੀ ਅਪਡੇਟ

ਮਿਸਲ ਸ਼ਹੀਦਾਂ ਗਤਕਾ ਅਕੈਡਮੀ ਸੁਜਾਰਾ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਇਸ ਨਗਰ ਕੀਰਤਨ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ ਅਤੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਏ। ਇਹ ਸਾਰੇ ਸਮਾਗਮ ਦਾ ਲਾਈਵ ਟੈਲੀਕਾਸਟ ਕਲਤੂਰਾ ਸਿੱਖ ਟੀਵੀ 'ਤੇ ਕੀਤਾ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News