ਇਟਲੀ ਤੋਂ ਬੇਹੱਦ ਮੰਦਭਾਗੀ ਖ਼ਬਰ, 26 ਸਾਲਾ ਭਾਰਤੀ ਮੂਲ ਦੇ ਟਰੱਕ ਡਰਾਈਵਰ ਦੀ ਮੌਤ

Sunday, Mar 10, 2024 - 03:53 PM (IST)

ਇਟਲੀ ਤੋਂ ਬੇਹੱਦ ਮੰਦਭਾਗੀ ਖ਼ਬਰ, 26 ਸਾਲਾ ਭਾਰਤੀ ਮੂਲ ਦੇ ਟਰੱਕ ਡਰਾਈਵਰ ਦੀ ਮੌਤ

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੱਖਣੀ ਇਟਲੀ ਦੇ ਸ਼ਹਿਰ ਬੱਤੀਪਾਲੀਆ ਵਿਚ ਵਾਪਰੇ ਹਾਦਸੇ ਦੌਰਾਨ 26 ਸਾਲਾਂ ਦੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਪਰਮਪ੍ਰਤਪਾਲ ਸਿੰਘ ਦੀ ਮੌਤ ਹੋ ਗਈ ਹੈ। ਮੌਤ ਦੀ ਇਸ ਖ਼ਬਰ ਨੇ ਇਟਲੀ ਵੱਸਦੇ ਸਮੁੱਚੇ ਭਾਰਤੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

PunjabKesari

ਪ੍ਰਾਪਤ ਜਾਣਕਾਰੀ ਮੁਤਾਬਕ ਭਾਰਤੀ ਮੂਲ ਦਾ ਟਰੱਕ ਡਰਾਈਵਰ ਡੇਅਰੀ ਫਾਰਮ ਨੂੰ ਚਾਰਾ ਸਪਲਾਈ ਕਰਨ ਵਾਲੇ ਟਰੱਕ ਦੇ ਪਿੱਛੇ ਪਾਈ ਹੋਈ ਵੱਡੀ ਟਰਾਲੀ ਵਿਚੋਂ ਚਾਰੇ ਨੂੰ ਟਰੱਕ ਦੇ ਅਗਲੇ ਹਿੱਸੇ ਵਿਚ ਭਰ ਰਿਹਾ ਸੀ। ਇਸ ਦੌਰਾਨ ਅਚਾਨਕ ਲੋਹੇ ਦਾ ਇੱਕ ਹਿੱਸਾ ਉੱਪਰ ਤੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਿਆ, ਜਿਸ ਦੌਰਾਨ ਕਰੰਟ ਲੱਗਣ ਕਾਰਨ ਪਰਮਪ੍ਰਤਪਾਲ ਸਿੰਘ ਦੀ ਮੌਤ ਹੋ ਗਈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਦੁੱਖਦਾਇਕ ਖ਼ਬਰ: ਆਸਟ੍ਰੇਲੀਆ 'ਚ ਟ੍ਰੈਕਿੰਗ ਦੌਰਾਨ ਭਾਰਤੀ ਮੂਲ ਦੀ ਮਹਿਲਾ ਦੀ ਮੌਤ

ਦੱਸਣਯੋਗ ਹੈ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਇਆ ਨੌਜਵਾਨ ਛੋਟੀ ਉਮਰ ਤੋਂ ਹੀ ਮਾਪਿਆਂ ਨਾਲ ਇਟਲੀ ਆ ਵੱਸਿਆ ਸੀ ਜੋ ਬੜਾ ਹੀ ਮਿਹਨਤੀ ਅਤੇ ਮਿਲਣਸਾਰ ਸੀ। ਇਸ ਅਨਹੋਣੀ ਖ਼ਬਰ ਤੋ ਬਾਅਦ ਇਟਲੀ ਵੱਸਦੇ ਸਮੁੱਚੇ ਭਾਰਤੀ ਭਾਈਚਾਰੇ ਵਿਚ ਸੋਗ ਦੀ ਲਹਿਰ ਵੇਖੀ ਜਾ ਸਕਦੀ ਹੈ। ਵਿਦੇਸ਼ਾਂ ਵਿਚ ਵਾਪਰ ਰਹੀਆਂ ਅਨਹੋਣੀਆਂ ਦੁਰਘਟਨਾਵਾਂ ਕਾਰਨ ਕਈ ਘਰਾਂ ਦੇ ਚਿਰਾਗ ਬੁੱਝੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮ੍ਰਿਤਕ ਟਰੱਕ ਡਰਾਈਵਰ ਦਾ ਪਿਤਾ ਪਿਛਲੇ ਕਈ ਸਾਲਾਂ ਤੋਂ ਇਟਲੀ ਦੇ ਸ਼ਹਿਰ ਬੱਤੀਪਾਲੀਆ ਵਿਖੇ ਰਹਿ ਰਹੇ ਹਨ ਤੇ ਪੰਜਾਬ ਤੋਂ ਗਏ ਹਜ਼ਾਰਾਂ ਪੰਜਾਬੀਆਂ ਦੀ ਮਦਦ ਵੀ ਕਰਦੇ ਰਹਿੰਦੇ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News