ਇਟਲੀ : 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਹੋਈ

07/09/2019 8:37:39 AM

ਮਿਲਾਨ, (ਸਾਬੀ ਚੀਨੀਆ)— ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਆਰੰਭਤਾ ਮੌਕੇ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀ1 ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ । ਫੇਰਾਗੋਲਾ ਦੀਆਂ ਸੰਗਤਾਂ ਵਲੋਂ ਸ੍ਰੀ ਆਖੰਠ ਪਾਠ ਸਾਹਿਬ ਦੀ ਸੇਵਾ ਕਰਵਾਈ ਗਈ।


ਭੋਗ ਉਪਰੰਤ ਸਜਾਏ ਦੀਵਾਨਾਂ 'ਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਪੰਥਪ੍ਰੀਤ ਸਿੰਘ ਖਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰਬਾਣੀ ਵਿਚਾਰਾਂ ਨਾਲ ਸਾਂਝ ਪਾਉਂਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਕਾਇਨਾਤ ਦੇ ਸਾਂਝੇ ਗੁਰੂ ਹੋਏ ਹਨ, ਜਿਨ੍ਹਾਂ ਦੁਨੀਆਂ ਭਰ ਦੇ ਵੱਖ-ਵੱਖ ਦੇਸ਼ਾਂ ਦੀਆਂ ਉਦਾਸੀਆਂ ਕਰਦੇ ਹੋਏ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਲੋਕਾਈ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। ਭਾਈ ਪੰਥਪ੍ਰੀਤ ਸਿੰਘ ਖਾਲਸਾ ਨੇ ਸੰਗਤਾਂ ਨੂੰ 550 ਸਾਲਾ ਸਮਾਗਮਾਂ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਕਿ ਸਾਨੂੰ 550 ਸਾਲਾ ਸਮਾਗਮ ਵਿਚ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਪੰਥਪ੍ਰੀਤ ਸਿੰਘ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ਭਾਈ ਸਾਹਿਬ ਇਟਲੀ, ਸਪੇਨ ਤੇ ਜਰਮਨੀ ਆਦਿ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿੱਖ ਸੰਗਤਾਂ ਨੂੰ ਕਥਾ ਵਿਚਾਰਾਂ ਸਰਵਣ ਕਰਵਾਉਣ ਲਈ ਇਕ ਮਹੀਨੇ ਲਈ ਯੂਰਪ ਫੇਰੀ 'ਤੇ ਹਨ ।


Related News