ਇਟਲੀ : ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ ਆਯੋਜਿਤ

Wednesday, Nov 23, 2022 - 12:53 PM (IST)

ਇਟਲੀ : ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ ਆਯੋਜਿਤ

ਮਿਲਾਨ/ਇਟਲੀ (ਸਾਬੀ ਚੀਨੀਆ): ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਏ ਇਟਲੀ ਦੇ ਸ਼ਹਿਰ ਲਵੀਨੀੳ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਤਿੰਨ ਦਿਨ ਦੇ ਸਮਾਗਮਾਂ ਵਿਚ ਪਹੁੰਚ ਕਰਕੇ ਸੰਗਤਾਂ ਨੇ ਵੱਡੀ ਤਦਾਦ ਵਿਚ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਬਣਾਉਂਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਰੋਣਕਾਂ ਨੂੰ ਵਧਾਇਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ : ਮਾਝਾ ਯੂਥ ਕਲੱਬ ਐਡੀਲੇਡ ਵੱਲੋਂ ਲਗਾਇਆ ਗਿਆ 'ਖੂਨਦਾਨ ਕੈਂਪ'  

ਇਸ ਮੌਕੇ ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਵਿਚ ਪ੍ਰਸਿੱਧ ਕਵੀਸ਼ਰ ਭਾਈ ਸਤਨਾਮ ਸਿੰਘ ਸਰਹਾਲ੍ਹੀ, ਭਾਈ ਅਜੀਤ ਸਿੰਘ ਥਿੰਦ, ਭਾਈ ਦਵਿੰਦਰ ਸਿੰਘ ਅਤੇ ਰਣਜੀਤ ਸਿੰਘ ਦੇ ਜੱਥੇ ਦੁਆਰਾ ਕਵੀਸ਼ਰੀ ਵਾਰਾਂ ਰਾਹੀ ਸ਼ਹੀਦ ਬਾਬਾ ਦੀਪ ਸਿੰਘ ਦਾ ਗੌਰਵਮਈ ਇਤਿਹਾਸ ਸ਼ਰਵਣ ਕਰਵਾਇਆ ਗਿਆ। ਸ਼ਹੀਦੀ ਸਮਾਗਮ ਨੂੰ ਸਫਲਤਾ ਪੂਰਵਕ ਤਰੀਕੇ ਨਾਲ ਕਰਵਾਉਣ ਲਈ ਨੌਜਵਾਨਾਂ ਵੱਲੋਂ ਵੱਡੇ ਪੱਧਰ 'ਤੇ ਹਾਜਰੀਆਂ ਭਰਕੇ ਚਲ ਰਹੀਆਂ ਸੇਵਾਵਾਂ ਵਿਚ ਹਿੱਸਾ ਪਾਏ ਗਏ।ਪ੍ਰਬੰਧਕ ਕਮੇਟੀ ਵੱਲੋ ਦੂਰੋ ਨੇੜਿੳ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਗਿਆ ਕਿ ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ, ਜਿੰਨ੍ਹਾਂ ਦੇ ਦਿਹਾੜਿਆਂ ਨੂੰ ਇਸ ਤਰ੍ਹਾਂ ਰਲ ਮਿਲਕੇ ਮਨਾਉਂਦਿਆਂ ਹੋਇਆ ਸਾਨੂੰ ਉਹਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਪ੍ਰਬੰਧਕ ਕਮੇਟੀ ਵੱਲੋਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਤੋਂ ਇਲਾਵਾ ਕਵੀਸ਼ਰੀ ਜੱਥੇ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।


author

Vandana

Content Editor

Related News