ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 72ਵੀਂ ਬਰਸੀ ਮੌਕੇ ਸਮਾਗਮ ਆਯੋਜਿਤ (ਤਸਵੀਰਾਂ)

Monday, Jun 13, 2022 - 03:30 PM (IST)

ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 72ਵੀਂ ਬਰਸੀ ਮੌਕੇ ਸਮਾਗਮ ਆਯੋਜਿਤ (ਤਸਵੀਰਾਂ)

ਮਿਲਾਨ/ਇਟਲੀ (ਸਾਬੀ ਚੀਨੀਆ): ਪੰਜਾਬੀਆਂ ਦੀ ਸੰਘਣੀ ਆਬਾਦੀ ਵਜੋਂ ਜਾਣੇ ਜਾਂਦੇ ਜ਼ਿਲ੍ਹਾ ਬਰੇਸੀਆ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਵਿੱਦਿਆ ਦੇ ਚਾਨਣ ਮੁਨਾਰੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਦੀ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਫਲੇਰੋ ਅਤੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਅਤੇ ਨੌਜਵਾਨ ਸਭਾ ਫਲੈਰੋ ਵਲੋਂ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਕਰਵਾਇਆ ਗਿਆ। ਜਿਸ ਵਿਚ ਇੰਗਲੈਡ ਅਤੇ ਯੂਰਪ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਗੁਰੁ ਚਰਨਾਂ ਵਿਚ ਹਾਜ਼ਰੀ ਲਗਵਾਈ।

PunjabKesari

ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸੀਆ ਵਿਖੇ ਸ਼ੁੱਕਰਵਾਰ ਨੂੰ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਚੰਚਲ ਸਿੰਘ ਨੇ ਕੀਰਤਨ ਦੀ ਆਰੰਭਤਾ ਕੀਤੀ। ਪ੍ਰਸਿੱਧ ਕਵੀਸ਼ਰੀ ਜੱਥਾ ਭਾਈ ਸ਼ਮਸ਼ੇਰ ਸਿੰਘ ਭਦਾਸ ਅਤੇ ਸੁਖਵਿੰਦਰ ਸਿੰਘ ਅਤੇ ਸਾਥੀ ਸਮੇਤ ਕਵੀਸ਼ਰੀ ਵਾਰਾ ਰਾਹੀਂ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਜੀਵਨੀ ਸਬੰਧੀ ਸੰਖੇਪ ਚ ਚਾਨਣਾ ਪਾਇਆ।

PunjabKesari

ਉਪਰੰਤ ਇੰਗਲੈਡ ਤੋਂ ਪਹੁੰਚੇ ਗੋਲਡ ਮੈਡਲਿਸਟ ਢਾਡੀ ਜਥਾ ਏ.ਐਸ.ਏ ਖਾਲਸਾ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਨੂੰ ਸਮਰਪਿਤ ਵਿਸ਼ਾਲ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਤੇ ਗੁਰੁ ਵਾਲੇ ਬਣੇ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਕੁਵੈਤ 'ਚ ਨੂਪੁਰ ਖ਼ਿਲਾਫ਼ ਪ੍ਰਦਰਸ਼ਨ ਪ੍ਰਵਾਸੀਆਂ ਨੂੰ ਪਿਆ ਮਹਿੰਗਾ, ਵੀਜ਼ੇ ਰੱਦ ਅਤੇ ਕੀਤਾ ਜਾਵੇਗਾ ਡਿਪੋਰਟ

ਇਸ ਅੰਮ੍ਰਿਤ ਸੰਚਾਰ ਵਿੱਚ ਕਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ। ਇਸ ਤਿੰਨ ਰੋਜਾ ਸਮਾਗਮ ਵਿੱਚ ਯੂਰਪ ਭਰ ਤੋਂ ਪੁੱਜੀ ਸੰਗਤ ਦਾ ਵਿਸ਼ੇਸ਼ ਤੌਰ 'ਤੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਸੀ। ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਫਲੇਰੋ ਅਤੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬ ਤੋਂ ਪਹੁੰਚੀਆਂ ਪ੍ਰਬੰਧਕ ਕਮੇਟੀਆਂ ਅਤੇ ਸਮਾਗਮ ਵਿੱਚ ਵਿਸ਼ੇਸ਼ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਅਤੇ ਲੰਗਰ ਵਿੱਚ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਸਿਰੋਪਾੳ ਨਾਲ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਆਈ ਹੋਈ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕੀਤਾ ਗਿਆ। 


author

Vandana

Content Editor

Related News