ਇਟਲੀ ''ਚ ਕੋਰੋਨਾ ਪੀੜਤਾਂ ਦੀ ਗਿਣਤੀ 15 ਲੱਖ ਤੋਂ ਪਾਰ

Friday, Nov 27, 2020 - 10:48 AM (IST)

ਇਟਲੀ ''ਚ ਕੋਰੋਨਾ ਪੀੜਤਾਂ ਦੀ ਗਿਣਤੀ 15 ਲੱਖ ਤੋਂ ਪਾਰ

ਰੋਮ- ਯੂਰਪੀ ਦੇਸ਼ ਇਟਲੀ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 15 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਇਸ ਵਾਇਰਸ ਨਾਲ ਤਕਰੀਬਨ 53 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਸਿਹਤ ਮੰਤਰਾਲਾ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 25,852 ਨਵੇਂ ਮਾਮਲਿਆਂ ਕਾਰਨ ਕੋਰੋਨਾ ਵਾਇਰਸ ਦੀ ਕੁਲ ਗਿਣਤੀ ਤੇਜ਼ੀ ਨਾਲ ਵੱਧਦੀ ਹੋਈ 15,09,875 'ਤੇ ਪੁੱਜ ਗਈ ਹੈ ਜਦਕਿ ਇਸ ਦੌਰਾਨ ਇਸ ਵਾਇਰਸ ਨਾਲ 722 ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 52,850 'ਤੇ ਪੁੱਜ ਗਿਆ ਹੈ। ਇਸ ਦੇ ਇਲਾਵਾ ਦੇਸ਼ ਵਿਚ ਹੁਣ ਤੱਕ 6,61,180 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 7,95,845 ਹੋ ਗਈ ਹੈ। 
ਜ਼ਿਕਰਯੋਗ ਹੈ ਕਿ ਪੂਰੇ ਵਿਸ਼ਵ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਇਟਲੀ ਅੱਠਵੇਂ ਸਥਾਨ 'ਤੇ ਹੈ ਅਤੇ ਪੂਰੇ ਪਹਿਲੇ ਸਥਾਨ 'ਤੇ ਅਮਰੀਕਾ ਦੂਜੇ 'ਤੇ ਭਾਰਤ ਅਤੇ ਤੀਜੇ 'ਤੇ ਬ੍ਰਾਜ਼ੀਲ ਹੈ। 
 


author

Lalita Mam

Content Editor

Related News