ਇਟਲੀ : ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਨੇ ਕੀਤੀ 2500 ਯੂਰੋ ਦੀ ਆਰਥਿਕ ਮਦਦ

Thursday, Apr 23, 2020 - 05:51 PM (IST)

ਇਟਲੀ : ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਨੇ ਕੀਤੀ 2500 ਯੂਰੋ ਦੀ ਆਰਥਿਕ ਮਦਦ

ਰੋਮ, (ਕੈਂਥ)- ਇਸ ਗੱਲ ਵਿਚ ਕੋਈ ਦੋ ਰਾਇ ਨਹੀਂ ਕਿ ਦੁਨੀਆ ਭਰ ਵਿਚ ਪੰਜਾਬੀ ਸਦਾ ਹੀ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਮੋਹਰੀ ਰਹਿੰਦੇ ਹਨ। ਕੋਰੋਨਾ ਵਾਇਰਸ ਦੀ ਤਬਾਹੀ ਨਾਲ ਦੇਸ਼ ਦੀ ਆਰਥਿਕਤਾ ਵੱਡੇ ਪੱਧਰ 'ਤੇ ਡਮਮਗਾ ਰਹੀ ਹੈ ਤੇ ਇਟਲੀ ਦਾ ਪੰਜਾਬੀ ਭਾਈਚਾਰਾ, ਧਾਰਮਿਕ ਸੰਸਥਾਵਾਂ ਤੇ ਸਮਾਜ ਸੇਵੀ ਸੰਸਥਾਵਾਂ ਇਸ ਔਖੀ ਘੜੀ ਵਿਚ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਅੱਗੇ ਆ ਰਹੀਆਂ ਹਨ। ਇਸ ਸ਼ਲਾਘਾਯੋਗ ਕਾਰਜ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਉੱਪਰ ਪਿਛਲੇ ਇੱਕ ਦਹਾਕੇ ਤੋਂ ਡੱਟਵਾਂ ਪਹਿਰਾ ਦੇ ਰਹੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੌਂਸਲ ਸਬਾਊਦੀਆ ਨੂੰ 2500 ਯੂਰੋ ਦੀ ਆਰਥਿਕ ਸਹਾਇਤਾ ਵਜੋਂ ਦਾਨ ਕੀਤੀ ਗਈ।ਇਸ ਲਈ ਸਬਾਊਦੀਆ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਧੰਨਵਾਦ ਕੀਤਾ।

ਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੇ ਕਹਿਰ ਨਾਲ ਤਬਾਹ ਕਰਨਾ ਸ਼ੁਰੂ ਕੀਤਾ ਹੋਇਆ ਹੈ ਤਾਂ ਅਜਿਹੇ ਬਹੁਤ ਲੋਕ ਦੇਸ਼-ਵਿਦੇਸ਼ ਹਨ, ਜਿਹੜੇ ਕਿ ਸਰਕਾਰਾਂ ਵੱਲੋਂ ਐਲਾਨੇ ਲਾਕਡਾਊਨ ਕਾਰਨ ਆਪਣੇ ਲਈ ਦੋ ਵਕਤ ਦੀ ਰੋਟੀ ਵੀ ਨਹੀਂ ਕਮਾ ਸਕਦੇ, ਇਨ੍ਹਾਂ ਲੋਕਾਂ ਦੀ ਪੰਜਾਬੀ ਭਾਈਚਾਰਾ ਦਿਲ ਖੋਲ੍ਹ ਕੇ ਮਦਦ ਕਰਨ ਲਈ ਅੱਗੇ ਆਇਆ ਹੈ। ਇਟਲੀ ਵਿਚ ਵੀ ਕੋਰੋਨਾ ਵਾਇਰਸ ਤਬਾਹੀ ਦੀਆਂ ਸਭ ਹੱਦਾਂ ਤੋੜਦਾ ਜਾ ਰਿਹਾ ਹੈ ਤੇ ਹੁਣ ਤੱਕ ਹਜ਼ਾਰਾਂ ਲੋਕਾਂ ਨੂੰ ਦਰਦਨਾਕ ਮੌਤ ਦੇ ਚੁੱਕਾ ਹੈ ।


author

Sanjeev

Content Editor

Related News