ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦ-ਭਰੀ ਹਾਲਤ ਵਿੱਚ ਮੌਤ

05/19/2019 1:52:41 PM

ਰੋਮ, (ਕੈਂਥ)— ਬੀਤੇ ਦਿਨ ਇਟਲੀ ਦੇ ਸ਼ਹਿਰ ਰਿਜੋਕਲਾਬਰੀਆ ਵਿਖੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸੰਬਧਤ ਨੌਜਵਾਨ ਦੀ ਭੇਦ ਭਰੀ ਹਾਲਤ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪ੍ਰਵੀਨ ਕੁਮਾਰ ਉਰਫ਼ ਭੀਮਾ ਪੁੱਤਰ ਸਤਪਾਲ ਵਾਸੀ ਲੱਖਪੁਰ ਨੇੜੇ ਬੰਗਾ ਦਾ ਰਹਿਣ ਵਾਲਾ ਸੀ ਅਤੇ ਉਹ ਕਰੀਬ ਪਿਛਲੇ ਇੱਕ ਦਹਾਕੇ ਤੋਂ ਇਟਲੀ ਰਹਿੰਦਾ ਸੀ।

ਬੀਤੇ ਦਿਨ ਉਸ ਦੀ ਭੇਦ ਭਰੀ ਹਾਲਤ ਵਿੱਚ ਮੌਤ ਹੋ ਗਈ। ਇਟਾਲੀਅਨ ਪੁਲਸ ਨੇ ਮ੍ਰਿਤਕ ਦੇਹ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮ੍ਰਿਤਕ ਦੇ ਯਾਰਾਂ-ਦੋਸਤਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਪ੍ਰਵੀਨ ਦੀ ਮੌਤ ਦੀ ਖਬਰ ਨਾਲ ਭਾਈਚਾਰੇ 'ਚ ਸੋਗ ਦੀ ਲਹਿਰ ਹੈ।


Related News