ਇਟਲੀ : ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਰਵਾਏ ਸਮਾਗਮਾਂ 'ਚ ਸੰਗਤਾਂ ਵੱਡੀ ਗਿਣਤੀ 'ਚ ਹੋਈਆਂ ਸ਼ਾਮਿਲ
Monday, Jul 31, 2023 - 12:30 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਸਮਾਗਮ ਕਰਵਾਏ ਗਏ। ਜਿਨ੍ਹਾਂ ਵਿਚ ਪੰਥ ਪ੍ਰਸਿੱਧ ਗੋਲਡ ਮੈਡਲਿਸਟ ਕਵੀਸ਼ਰ ਭਾਈ ਅਵਤਾਰ ਸਿੰਘ ਦੂਲੋਵਾਲ, ਸੁਖਵਿੰਦਰ ਸਿੰਘ ਮੋਮੀ ਤੇ ਸਤਨਾਮ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਸਿੱਖ ਕੌਮ ਦਾ ਮਹਾਨ ਇਤਿਹਾਸ ਸਰਵਣ ਕਰਵਾਇਆ।
ਪੜ੍ਹੋ ਇਹ ਅਹਿਮ ਖ਼ਬਰ-ਤਾਲਿਬਾਨ ਨੇ 'ਸੰਗੀਤ' ਨੂੰ ਦੱਸਿਆ ਅਨੈਤਿਕ, ਤਬਲਾ, ਗਿਟਾਰ ਤੇ ਹਾਰਮੋਨੀਅਮ ਕੀਤੇ ਅੱਗ ਦੇ ਹਵਾਲੇ
ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਗ੍ਰੰਥੀ ਸਾਹਿਬ ਭਾਈ ਚੰਚਲ ਸਿੰਘ ਦੇ ਜਥੇ ਨੇ ਕੀਰਤਨ ਦੀ ਆਰੰਭਤਾ ਕਰਦਿਆਂ ਹੋਇਆਂ ਹਾਜ਼ਰੀਆਂ ਭਰੀਆਂ। ਪ੍ਰਬੰਧਕ ਕਮੇਟੀ ਵੱਲੋਂ ਪੁੱਜੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਜਿੰਨਾਂ ਕਰਵਾਏ ਸਮਾਗਮਾਂ ਵਿਚ ਪਹੁੰਚ ਕਰਕੇ ਰੌਣਕਾਂ ਨੂੰ ਵਧਾਉਂਦੇ ਹੋਏ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ। ਅੰਤ ਵਿੱਚ ਪੰਜਾਬ ਦੀ ਧਰਤੀ ਤੋਂ ਪੁੱਜੇ ਕਵੀਸ਼ਰੀ ਜੱਥੇ ਦਾ ਜੈਕਾਰਿਆਂ ਦੀ ਗੂੰਜ ਵਿਚ ਸਨਮਾਨ ਕੀਤਾ ਗਿਆ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।