ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

Saturday, Apr 25, 2026 - 06:34 PM (IST)

ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਰੋਮ (ਕੈਂਥ) : ਇਟਲੀ 'ਚ ਇਨ੍ਹੀ ਦਿਨੀਂ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਜਾ ਰਹੇ ਹਨ। ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਕਿਰਪਾ ਸਦਕਾ ਅਮਰੀਕਾ, ਕੈਨੇਡਾ ਤੇ ਇੰਗਲੈਂਡ ਤੋਂ ਬਾਅਦ ਇਟਲੀ 'ਚ ਗੁਰੂ ਨਾਨਕ ਸਾਹਿਬ ਜੀ ਦੀ ਫੁਲਵਾੜੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ। ਇਟਲੀ ਦੇ ਵੱਖ-ਵੱਖ ਇਲਾਕਿਆਂ 'ਚ ਗੁਰਦੁਆਰਾ ਸਾਹਿਬਾਨਾਂ ਦੀ ਸਥਾਪਨਾ ਹੋ ਚੁੱਕੀ ਹੈ। ਜਿੱਥੇ ਗੁਰਪੁਰਬ ਤੇ ਹੋਰ ਵਿਸ਼ੇਸ਼ ਦਿਹਾੜੇ ਬਹੁਤ ਹੀ ਸ਼ਰਧਾ ਨਾਲ ਮਨਾਏ ਜਾਂਦੇ ਹਨ। ਉੱਥੇ ਹੀ ਇਲਾਕਾ ਨਿਵਾਸੀ ਸੰਗਤਾਂ ਨੂੰ ਵਿਸ਼ੇਸ਼ ਤੌਰ 'ਤੇ ਖਾਲਸੇ ਦੇ ਸਿਰਜਣਾ ਦਿਹਾੜੇ ਅਤੇ ਵਿਸਾਖੀ ਦਾ ਇੰਤਜ਼ਾਰ ਰਹਿੰਦਾ ਹੈ। 

ਲਾਸੀਓ ਸੂਬੇ ਦੇ ਸ਼ਹਿਰ ਲਵੀਨਿਓ ਵਿਖੇ ਸਥਿਤ ਗੁਰਦੁਆਰਾ ਸਾਹਿਬ ਗੋਬਿੰਦਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਉਪਰਾਲੇ ਸਦਕਾ ਖਾਲਸੇ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 26 ਅਪ੍ਰੈਲ 2026 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਪੂਰਵਕ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ 11.00 ਵਜੇ ਹੋਵੇਗੀ ਅਤੇ ਸ਼ਹਿਰ ਦੀ ਪਰਿਕਰਮਾ ਕਰਦਿਆਂ ਅਤੇ ਗੁਰੂ ਜਸ ਕਰਦਿਆਂ ਸੰਪੂਰਨਤਾ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਹੀ ਹੋਵੇਗੀ। 

PunjabKesari

ਇਸ ਮੌਕੇ ਵੱਖ-ਵੱਖ ਰਾਗੀ ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪੀਲ ਕੀਤੀ ਕਿ ਇਟਲੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਸੰਗਤਾਂ ਹੁੰਮ-ਹੁੰਮਾ ਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News