ਇਟਲੀ : ਬਰੇਸ਼ੀਆ ਵਿਖੇ ਮਹਾਨ ਗੁਰਮਤਿ ਸਮਾਗਮ 16 ਮਈ ਨੂੰ ਕਰਵਾਇਆ ਜਾਵੇਗਾ

Saturday, May 15, 2021 - 10:24 PM (IST)

ਇਟਲੀ : ਬਰੇਸ਼ੀਆ ਵਿਖੇ ਮਹਾਨ ਗੁਰਮਤਿ ਸਮਾਗਮ 16 ਮਈ ਨੂੰ ਕਰਵਾਇਆ ਜਾਵੇਗਾ

ਰੋਮ (ਕੈਂਥ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਬਰੇਸ਼ੀਆ ਇਟਲੀ ਵਿਖੇ 16 ਮਈ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ, ਸਰਹਿੰਦ ਫਤਿਹ ਦਿਵਸ, ਛੋਟਾ ਘੱਲੂਘਾਰਾ (ਕਾਹਨੂੰਵਾਨ ਦੀ ਸ਼ੰਭ) ਅਤੇ ਜੇਠ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਸੁਖਚੈਨ ਸਿੰਘ ਜੀ ਆਨੰਦਪੁਰ ਸਾਹਿਬ ਵਾਲੇ ਉਚੇਚੇ ਤੌਰ ’ਤੇ ਹਾਜ਼ਰੀ ਭਰਨਗੇ। ਇਨ੍ਹਾਂ ਪਾਵਨ ਦਿਹਾੜਿਆਂ ’ਤੇ ਸਮੁੱਚੀ ਸਾਧ ਸੰਗਤ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਇਹ ਜਾਣਕਾਰੀ ਪ੍ਰਬੰਧਕਾਂ ਨੇ ਦਿੰਦਿਆਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਵਧ-ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜੋ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ।ਇਸ ਪੁਰਬ ਸਮਾਗਮ ’ਚ ਗੁਰਦੁਆਰਾ ਸਾਹਿਬ ਹਾਜ਼ਰੀ ਭਰਨ ਵਾਲੀ ਸੰਗਤ ਕੋਵਿਡ-19 ਦੇ ਨਿਯਮਾਂ ਦੀ ਪੂਰਨ ਪਾਲਣਾ ਕਰੇ ਤੇ ਮਾਸਕ ਪਹਿਨ ਕੇ ਦਰਬਾਰ ’ਚ ਆਵੇ।


author

Manoj

Content Editor

Related News