ਇਟਲੀ : ਗੁਰਦੁਆਰਾ ਸਾਹਿਬ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਇਆ ਗਿਆ ਸਮਾਗਮ
Monday, Dec 03, 2018 - 10:55 AM (IST)

ਮਿਲਾਨ/ਇਟਲੀ (ਸਾਬੀ ਚੀਨੀਆ)— ਇਟਲੀ ਦੇ ਗੁਰਦੁਆਰਾ ਕਲਗੀਧਰ ਸਾਹਿਬ ਫੋਨਤਾਨੈਲੇ (ਤਰਵੀਜੋ) ਦੀ ਪਹਿਲੀ ਵਰ੍ਹੇਗੰਢ ਮੌਕੇ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦੇ ਸਹਿਯੋਗ ਨਾਲ਼ ਇਸ ਦਿਹਾੜੇ ਨੂੰ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਉਣ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਗੁਰਬਾਣੀ ਸ਼ਬਦÎ ਦਾ ਰਸ-ਭਿੰਨੜਾ ਕੀਰਤਨ ਕੀਤਾ ਗਿਆ।ਇੰਗਲੈਂਡ ਦੀ ਧਰਤੀ ਤੋਂ ਪਹੁੰਚੇ ਪ੍ਰਸਿੱਧ ਕਥਾ ਵਾਚਕ ਬੀਬੀ ਨਵਦੀਪ ਕੌਰ ਦੁਆਰਾ ਬਹੁਤ ਹੀ ਸੁਚੱਜੀਅÎ ਤੇ ਵਡਮੁੱਲੀਅÎ ਗੁਰਮਤਿ ਵਿਚਾਰÎ ਦੀ ਸਾਂਝ ਪਾਈ ਗਈ।ਪ੍ਰਬੰਧਕਾਂ ਦੁਆਰਾ ਸਮੁੱਚੀ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ ਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।