ਇਟਲੀ :ਸਤਿਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ
Tuesday, Jun 28, 2022 - 04:38 PM (IST)

ਰੋਮ/ਇਟਲੀ (ਕੈਂਥ): ਇਟਲੀ ਦੀ ਰਾਜਧਾਨੀ ਰੋਮ ਅਤੇ ਲਾਸੀਓ ਸੂਬੇ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਭਾਈ ਸੁਰਿੰਦਰ ਸਿੰਘ ਅਤੇ ਤਰਲੋਚਨ ਸਿੰਘ ਵਲੋਂ ਕੀਰਤਨ ਦਰਬਾਰ ਸਜਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : ਗਰਭਪਾਤ 'ਤੇ ਫ਼ੈਸਲੇ ਦੀ ਬਹਿਸ ਧਾਰਮਿਕ ਸਥਲਾਂ ਤੱਕ ਪਹੁੰਚੀ
ਗੁਰੂ ਗ੍ਰੰਥ ਸਾਹਿਬ ਜੀ ਦੀ ਨਿੱਘੀ ਗੋਦ ਦਾ ਆਨੰਦ ਮਾਣ ਰਹੀਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਵਲੋਂ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਿਰਪਾਓ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।