ਇਟਲੀ : ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ

Tuesday, Apr 18, 2023 - 12:23 PM (IST)

ਇਟਲੀ : ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ

ਰੋਮ/ਇਟਲੀ (ਕੈਂਥ/ਸਾਬੀ ਚੀਨੀਆ): ਇਟਲੀ ਦੇ ਸ਼ਹਿਰ ਫੌਜਾ ਵਿੱਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ 7 ਸਾਲ ਤੋਂ ਲੈ ਕੇ 15 ਸਾਲ ਦੇ ਬੱਚਿਆਂ ਵਲੋਂ ਕਵਿਤਾ ਪਾਠ, ਸ਼ਬਦ, ਪੰਜ ਪਿਆਰਿਆਂ ਅਤੇ ਚਾਰ ਸਾਹਿਬਜ਼ਾਦਿਆਂ ਦੇ ਨਾਮ ਸੰਗਤਾਂ ਨੂੰ ਸਰਵਣ ਕਰਵਾਏ ਗਏ। ਉਪਰੰਤ ਭਾਈ ਭਰਪੂਰ ਸਿੰਘ ਕੰਗ ਅਤੇ ਭਾਈ ਸੁਖਜਿੰਦਰ ਸਿੰਘ ਕੰਗ ਨੇ ਕਵਿਸ਼ਰੀ ਜਥੇ ਦੁਆਰਾ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਭਾਰਤੀ ਦੂਤਘਰ ’ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ, ਸੀਤਰਮਨ ਅਤੇ ਸੰਧੂ ਵੀ ਹੋਏ ਸ਼ਾਮਲ (ਤਸਵੀਰਾਂ) 

ਇਸ ਮੌਕੇ ਇਟਾਲੀਅਨ ਅਦਾਰਾ ਫਲਾਈ ਸੀ.ਜੀ.ਐੱਲ ਵੱਲੋਂ ਇਮੈਨੁਏਲਾ ਮੀਤੋਲੀ ਤੇ ਉਹਨਾਂ ਦੇ ਤਿੰਨ ਹੋਰ ਸਾਥੀ ਗੁਰਦੁਆਰਾ ਸਾਹਿਬ ਫੌਜ਼ਾ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰੋਗਰਾਮ ਦੇ ਅੰਤ ਵਿੱਚ ਇਹਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਰੂਪ ਮਾਡਲ ਸਨਮਾਨ ਚਿੰਨ੍ਹ ਵਜੋਂ ਭੇਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਇਸ ਦੇ ਇਤਿਹਾਸ ਤੋਂ ਵੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਚਾਹ ਪਕੌੜੇ, ਮਠਿਆਈ ਦੇ ਨਾਲ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰੰਬਧਕਾਂ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਿਦਓ ਰਾਏ।


author

Vandana

Content Editor

Related News