ਇਟਲੀ :ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ
Tuesday, Nov 22, 2022 - 02:36 PM (IST)
ਰੋਮ/ਇਟਲੀ (ਕੈਂਥ): ਪਹਿਲੇ ਪਾਤਸ਼ਾਹ, ਸਰਬ ਸਾਂਝੇ ਜਗਤ ਗੁਰੂ ਸਿੱਖ ਧਰਮ ਦੇ ਪਿਤਾਮਾ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਦਾ 553ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਜਿੱਥੇ ਬੀਤੇ ਦਿਨੀਂ ਸੰਗਤਾਂ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ। ਉਥੇ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੋਂ ਵੀ ਸਮੂਹ ਸੰਗਤਾਂ ਅਤੇ ਸੇਵਾਦਾਰਾ ਦੇ ਸਹਿਯੋਗ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਇਲਾਹੀ ਬਾਣੀ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਕੀਰਤਨ ਦਰਬਾਰ ਸਜਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਅਤੇ ਬ੍ਰਿਟੇਨ ਨਾਲ ਮੁਕਤ ਵਪਾਰ ਸਮਝੌਤੇ ਲਈ ਆਸਟ੍ਰੇਲੀਆ ਦੀ ਸੰਸਦ 'ਚ 'ਬਿੱਲ' ਪਾਸ
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਸਤਪਾਲ ਸਿੰਘ ਗਰਚਾ (ਅਸਟਰੀਆ), ਭਾਈ ਸਰਬਜੀਤ ਸਿੰਘ ਮਾਣਕਪੁਰੀ (ਇਟਲੀ), ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰੀ (ਇੰਗਲੈਂਡ) ਦੇ ਕਵੀਸ਼ਰੀ ਜਥੇ ਵਲੋਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕਾਂ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾ ਨੂੰ ਗੁਰੂ ਘਰ ਦੀ ਬਖਸ਼ੀਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਵਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।