ਇਟਲੀ : ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਹੋਲਾ-ਮਹੱਲਾ ਮਨਾਉਂਦਿਆ ਕਰਵਾਈ ਖ਼ਾਲਸੇ ਦੀ ਧੰਨ-ਧੰਨ

04/01/2024 2:58:49 PM

ਰੋਮ (ਦਲਵੀਰ ਕੈਂਥ)- ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਸਿੱਖ ਕੌਮ ਦਾ ਕੌਮੀ ਤਿਉਹਾਰ ਹੈ, ਜਿਸ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਸ਼ਮੇਸ਼ ਪਿਤਾ ਦੇ ਥਾਪੜੇ ਰੰਗਾਂ ਵਿੱਚ ਗਹਿਗਚ ਹੋ ਆਪਣੀ ਸ਼ਸਤਰ ਵਿੱਦਿਆ ਦੇ ਹੈਰਤ ਅੰਗੇਜ ਕਾਰਨਾਮੇ ਸੰਗਤਾਂ ਨੂੰ ਦਿਖਾਉਂਦੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀਓ ਨੇ ਹੋਲਾ-ਮਹੱਲਾ ਦਿਵਸ ਸਿੰਘਾਂ ਨੂੰ ਸ਼ਸਤਰ ਵਿੱਦਿਆ ਵਿੱਚ ਨਿਪੁੰਨ ਕਰਨ ਤੇ ਉਨ੍ਹਾਂ ਦੇ ਹੌਸਲੇ ਫੌਲਾਦੀ ਬਣਾਉਣ ਲਈ 1701 ਈ: ਨੂੰ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਧਰਤੀ 'ਤੇ ਹੀ ਸ਼ਰੂ ਕੀਤਾ ਸੀ। 

PunjabKesari

PunjabKesari

ਯੂਰਪ ਦੀ ਧਰਤੀ ਇਟਲੀ ਦਾ ਮਸ਼ਹੂਰ ਹੋਲਾ ਮਹੱਲਾ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵੱਲੋਂ ਯੂਰਪ ਦੀਆਂ ਸਮੂਹ ਸੰਗਤਾਂ, ਦਲ ਖਾਲਸਾ ਦੇ ਨਿਹੰਗ ਸਿੰਘਾਂ ਅਤੇ ਸਮੂਹ ਗੁਰਦੁਆਰਾ ਸਾਹਿਬ ਸਭਾਵਾਂ ਦੇ ਸਹਿਯੋਗ ਨਾਲ ਖਾਲਸਾਈ ਜਾਹੋ ਜਲਾਲ ਦੇ ਠਾਠਾਂ ਮਾਰਦੇ ਸਿੱਖ ਸੰਗਤਾਂ ਦੇ ਚੜ੍ਹਦੀ ਕਲਾ ਦੇ ਜੈਕਾਰਿਆਂ ਦੀ ਗੂੰਜ ਵਿੱਚ ਬਹੁਤ ਹੀ ਚੜ੍ਹਦੀ ਕਲਾ ਤੇ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ। ਜਿਸ ਵਿੱਚ ਜਿੱਥੇ ਹਜ਼ਾਰਾਂ ਸੰਗਤਾਂ ਸ਼ਰਧਾ ਦੇ ਰੰਗਾਂ ਵਿੱਚ ਰੰਗੀਆਂ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਉੱਥੇ ਹੀ ਇਸ ਸਿੱਖ ਧਰਮ ਦੇ ਵਿਸ਼ਾਲ ਹਜੂਮ ਵਿੱਚ ਭਾਰਤ ਦੀ ਧਰਤੀ ਤੋਂ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ, ਜੱਥੇਦਾਰ ਸਿੰਘ ਸਾਹਿਬ ਬਾਬਾ ਤਰਲੋਕ ਸਿੰਘ ਤੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਗੁਰਪ੍ਰਤਾਪ ਸਿੰਘ ਹੁਰਾਂ ਵੀ ਯੂਰਪ ਦੇ ਵਿਸ਼ਾਲ ਹੋਲੇ ਮਹੱਲੇ ਤਿਉਹਾਰ ਵਿੱਚ ਸੰਗਤਾਂ ਦੇ ਦਰਸ਼ਨ ਕੀਤੇ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਰਾਸ਼ਟਰਪਤੀ ਨੇ ਭਾਰਤੀਆਂ ਲਈ ਵੀਜ਼ਾ ਉਡੀਕ ਸਮਾਂ ਨੂੰ ਘੱਟ ਕਰਨ ਦੇ ਹੁਕਮ ਕੀਤੇ ਜਾਰੀ

ਇਸ ਮੌਕੇ ਨਿਹੰਗ ਸਿੰਘਾਂ ਨੇ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਜਿਸ ਵਿੱਚ 16 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਹੁਲ ਛੱਕੀ। ਖਾਲਸੇ ਦੀ ਪਹਿਚਾਣ ਨੂੰ ਪ੍ਰਤੱਖ ਕਰਦੇ ਇਸ ਹੋਲੇ ਮੁਹੱਲੇ ਦੇ ਸ਼ਲਾਘਾਯੋਗ ਆਯੋਜਨ ਲਈ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਸੇਵਾਦਾਰ ਜਿਨ੍ਹਾਂ ਨੇ ਸੰਗਤਾਂ ਨੂੰ ਇਟਲੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦੇ ਦਰਸ਼ਨ ਦੀਦਾਰ ਕਰਵਾਏ ਵਿਸ਼ੇਸ਼ ਵਧਾਈ ਦੇ ਪਾਤਰ ਹਨ ਤੇ ਇਸ ਕਾਰਜ ਨੂੰ ਨੇਪੜੇ ਚਾੜਨ ਲਈ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਨਜੀਤ ਸਿੰਘ ਖਾਲਸਾ ਤੇ ਸਮੂਹ ਪ੍ਰਬੰਧਕਾਂ ਨੇ ਪਹੁੰਚੀਆਂ ਸੰਗਤਾਂ ਦਾ ਕੋਟਿਨ ਕੋਟਿ ਸੁਕਰਾਨਾ ਕਰਦਿਆਂ ਕਿਹਾ ਕਿ ਬੈਰਗਾਮੋ ਦੀ ਧਰਤੀ 'ਤੇ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਜਿਹਾ ਜਾਹੋ ਜਲਾਲ ਦਿਖਾਉਣ ਲਈ ਸੰਗਤਾਂ ਹੀ ਪ੍ਰਮੁੱਖ ਹਨ ਜਿਨ੍ਹਾਂ ਦੀ ਹਾਜ਼ਰੀ ਨੇ ਖਾਲਸੇ ਦੀ ਚੜ੍ਹਦੀ ਕਲਾ ਦੇ ਕਾਰਜ ਸੰਪੂਰਨ ਕੀਤੇ। ਇਸ ਹੋਲੇ ਮਹੱਲੇ ਦੇ ਮੈਦਾਨ ਵਿੱਚ ਯੂਰਪ ਭਰ ਤੋਂ ਆਈਆਂ ਗੁਰੂ ਦੀਆਂ ਲਾਡਲੀਆਂ ਫੌਜਾਂ ਦੇ ਸਿੰਘਾਂ ਨੇ ਆਪਣੀ ਗੱਤਕਾ ਕਲਾ ਦੇ ਹੈਰਤ ਅੰਗੇਜ ਕਾਰਨਾਮੇ ਤੇ ਘੌੜ ਸਵਾਰੀ ਦੇ ਜੌਹਰ ਦਿਖਾਉਂਦਿਆਂ ਬੋਲੇ ਸੋ ਨਿਹਾਲ ਜੈਕਾਰਿਆ ਨਾਲ ਧੰਨ-ਧੰਨ ਕਰਵਾਈ। ਮੁੱਹਲੇ ਦੀਆਂ ਤਮਾਮ ਸੰਗਤਾਂ ਲਈ ਸੇਵਾਦਾਰਾਂ ਵੱਲੋਂ ਅਨੇਕਾਂ ਪ੍ਰਕਾਰ ਗੁਰੂ ਦੇ ਲੰਗਰ ਅਤੁੱਟ ਵਰਤੇ। ਗੁਰਦੁਆਰਾ ਸਾਹਿਬ  ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਹੋਲੇ ਮਹੱਲੇ ਵਿੱਚ ਆਈਆਂ ਲਾਡਲੀਆਂ ਫੌਜ਼ਾ ਤੇ ਗੁਰਦੁਆਰਾ ਪ੍ਰਬੰਧਕ ਦੇ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News