ਇਟਲੀ : ਬਾਬਾ ਬੁੱਢਾ ਸਾਹਿਬ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Monday, Oct 12, 2020 - 11:50 AM (IST)

ਰੋਮ,(ਕੈਂਥ)- ਸਿੱਖ ਪੰਥ ਦੀ ਮਹਾਨ ਸ਼ਖਸੀਅਤ ਅਤੇ ਪੁੱਤਰਾਂ ਦੇ ਦਾਨੀ ਵਜੋਂ ਜਾਣੇ ਜਾਂਦੇ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਨਾਲ ਸਬੰਧਤ ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਇਟਲੀ ਵਿਚ ਕਰਵਾਇਆ ਗਿਆ। ਇਸ ਦਾ ਪ੍ਰਬੰਧ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਬਰੇਸ਼ੀਆ ਇਟਲੀ ਵਿਖੇ ਕਰਵਾਏ ਗਏ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ, ਜਿਸ ਵਿਚ ਕੀਰਤਨੀ ਜਥਾ ਭਾਈ ਤਜਿੰਦਰ ਸਿੰਘ ਜੀ ਮੋਂਤੀਕਿਆਰੀ ਵਾਲਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਮਿੱਸੇ ਪ੍ਰਸ਼ਾਦੇ,ਅਚਾਰ ,ਗੰਢਾ ਅਤੇ ਲੱਸੀ ਦਾ ਲੰਗਰ ਅਤੁੱਟ ਵਰਤਾਇਆ ਗਿਆ।