ਇਟਲੀ ''ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

11/13/2018 12:40:41 PM

ਰੋਮ(ਕੈਂਥ)— ਇਟਲੀ 'ਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਸਤੇਦਨੇਲੋ (ਬਰੇਸ਼ੀਆ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਨਿਸ਼ਾਨਚੀ ਅਤੇ ਪੰਜ ਪਿਆਰਿਆਂ ਨੇ ਕੀਤੀ।


ਨਗਰ ਕੀਰਤਨ ਦੁਪਹਿਰ 1 ਵਜੇ ਤੋਂ ਚੱਲ ਕੇ ਕੱਸਤੇਦਨੇਲੋ ਦੇ ਬਾਜ਼ਾਰਾਂ 'ਚੋਂ ''ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ'' ਦੇ ਜੈਕਾਰਿਆਂ ਦੀ ਗੂੰਜ ਨਾਲ ਸ਼ਾਮ 4 ਵਜੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ। ਇੱਥੇ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਆਇਆ ਕੀਰਤਨੀ ਜੱਥਾ ਬੀਬੀ ਸੁਰਿੰਦਰ ਕੌਰ (ਪ੍ਰਭ ਕਾ ਨੂਰ ਦਿੱਲੀ ਵਾਲਿਆਂ ) ਨੇ ਭਾਰੀ ਗਿਣਤੀ 'ਚ ਪੁੱਜੀ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਨਗਰ ਕੀਰਤਨ ਦੌਰਾਨ ਇਟਲੀ ਦੇ ਵੱਖ-ਵੱਖ ਗੁਰੂ ਘਰਾਂ ਵਲੋਂ ਲੰਗਰ ਤੇ ਛਬੀਲ ਆਦਿ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਬੂਰਜੱਟਾਂ ਅਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਆਏ ਕਥਾ ਵਾਚਕ ,ਕੀਰਤਨੀ ਜੱਥੇ ਅਤੇ ਨਗਰ ਕੀਰਤਨ ਵਿਚ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਇਟਲੀ ਭਰ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Kainth

This news is Reporter Kainth