ਇਟਲੀ ਨੇ ਇਜ਼ਰਾਈਲ ਨੂੰ ਹਥਿਆਰਾਂ ਦੇ ਨਿਰਯਾਤ ''ਤੇ ਲਗਾਈਆਂ ਸਖ਼ਤ ਪਾਬੰਦੀਆਂ: ਮੇਲੋਨੀ
Wednesday, Oct 16, 2024 - 06:50 PM (IST)
ਰੋਮ (ਏਜੰਸੀ)- ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਕਿਹਾ ਹੈ ਕਿ ਇਟਲੀ ਨੇ ਇਜ਼ਰਾਈਲ ਨੂੰ ਹਥਿਆਰਾਂ ਦੇ ਨਿਰਯਾਤ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਹਨ। ਮੇਲੋਨੀ ਨੇ ਮੰਗਲਵਾਰ ਨੂੰ ਸੰਸਦ ਵਿਚ ਕਿਹਾ, "ਗਾਜ਼ਾ ਪੱਟੀ ਵਿੱਚ ਇਜ਼ਰਾਈਲੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਸਰਕਾਰ ਨੇ ਇਜ਼ਰਾਈਲ ਨੂੰ ਫੌਜੀ ਸਮੱਗਰੀ ਦੇ ਨਿਰਯਾਤ ਲਈ ਸਾਰੇ ਨਵੇਂ ਲਾਇਸੈਂਸ ਜਾਰੀ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਸ ਤਰ੍ਹਾਂ 07 ਅਕਤੂਬਰ 2023 ਤੋਂ ਬਾਅਦ ਹਸਤਾਖਰ ਕੀਤੇ ਗਏ ਸਾਰੇ ਇਕਰਾਰਨਾਮੇ ਲਾਗੂ ਨਹੀਂ ਕੀਤੇ ਗਏ ਹਨ। ਉਥੇ ਹੀ, 07 ਅਕਤੂਬਰ 2023 ਤੋਂ ਪਹਿਲਾਂ ਜਾਰੀ ਕੀਤੇ ਗਏ ਸਾਰੇ ਨਿਰਯਾਤ ਲਾਇਸੈਂਸਾਂ ਦਾ ਕੇਸ-ਦਰ-ਕੇਸ ਦੇ ਆਧਾਰ 'ਤੇ ਵਿਸ਼ਲੇਸ਼ਣ ਕੀਤਾ ਗਿਆ ।'
ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਕਾਰ ਹਾਦਸੇ 'ਚ 5 ਭਾਰਤੀਆਂ ਦੀ ਮੌਤ
ਉਨ੍ਹਾਂ ਕਿਹਾ ਕਿ ਸਾਰੇ ਨਵੇਂ ਨਿਰਯਾਤ ਲਾਇਸੈਂਸਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਇਟਲੀ ਦੀ ਸਥਿਤੀ ਫਰਾਂਸ, ਜਰਮਨੀ ਅਤੇ ਬ੍ਰਿਟੇਨ ਦੀ ਤੁਲਨਾ ਵਿਚ ਬਹੁਤ ਸਖ਼ਤ ਹੈ। ਮੇਲੋਨੀ ਨੇ ਕਿਹਾ ਕਿ ਇਟਲੀ 07 ਅਕਤੂਬਰ 2023 ਤੋਂ ਪਹਿਲਾਂ ਜਾਰੀ ਕੀਤੇ ਲਾਇਸੈਂਸਾਂ ਦਾ ਮੁਲਾਂਕਣ ਕਰ ਰਿਹਾ ਹੈ।
ਇਹ ਵੀ ਪੜ੍ਹੋ: ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪ੍ਰਚਾਰ ਮੁਹਿੰਮ ਲਈ ਦਾਨ ਕੀਤੇ 7.50 ਕਰੋੜ ਡਾਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8