ਇਟਲੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ 'ਚ ਕੀਤੇ ਬਦਲਾਅ

Thursday, Dec 12, 2024 - 04:24 PM (IST)

ਇਟਲੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ 'ਚ ਕੀਤੇ ਬਦਲਾਅ

ਇੰਟਰਨੈਸ਼ਨਲ ਡੈਸਕ- ਇਟਲੀ ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਲੰਮੇ ਸਮੇਂ ਦੇ ਵੀਜ਼ਾ (D Visa) ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ ਹਨ, ਜੋ 90 ਦਿਨਾਂ ਤੋਂ ਵੱਧ ਸਮੇਂ ਤੱਕ ਦੇਸ਼ ਵਿਚ ਰਹਿਣਾ ਚਾਹੁੰਦੇ ਹਨ। ਨਵੇਂ ਨਿਯਮਾਂ ਦੇ ਅਨੁਸਾਰ, 10 ਜਨਵਰੀ 2025 ਤੋਂ ਵਿਦਿਆਰਥੀਆਂ ਅਤੇ ਟਾਈਪ D ਵੀਜ਼ਾ ਦੇ ਬਿਨੈਕਾਰਾਂ ਨੂੰ ਇਤਾਲਵੀ ਕੌਂਸਲੇਟ ਵਿੱਚ ਇੱਕ ਵਿਅਕਤੀਗਤ ਅਪਾਇੰਟਮੈਂਟ ਨਿਰਧਾਰਤ ਕਰਨੀ ਪਵੇਗੀ ਅਤੇ ਆਪਣੇ ਬਾਇਓਮੈਟ੍ਰਿਕਸ, ਜਿਵੇਂ ਕਿ ਫਿੰਗਰਪ੍ਰਿੰਟ, ਜਮ੍ਹਾਂ ਕਰਾਉਣੇ ਪੈਣਗੇ।

ਇਹ ਵੀ ਪੜ੍ਹੋ: ਰਨਵੇ ਦੀ ਬਜਾਏ ਸੜਕ 'ਤੇ ਉਤਰਿਆ ਜਹਾਜ਼, ਲੈਂਡ ਕਰਦੇ ਹੀ ਹੋਏ ਦੋ ਟੋਟੋ (ਵੀਡੀਓ)

ਵਿਦਿਆਰਥੀ ਵੀਜ਼ਾ ਲਈ ਨਵੇਂ ਨਿਯਮਾਂ ਨਾਲ ਦੂਤਘਰਾਂ ਅਤੇ ਇੱਥੇ ਪੜ੍ਹ ਰਹੇ ਵਿਦਿਆਰਥੀਆਂ ਦੋਵਾਂ 'ਤੇ ਪ੍ਰਸ਼ਾਸਨਿਕ ਬੋਝ ਵਧਣ ਦੀ ਉਮੀਦ ਹੈ। ਵਿਦਿਆਰਥੀਆਂ ਲਈ ਅੰਬੈਸੀ ਜਾਣ ਦਾ ਖਰਚਾ ਵੀ ਵਧੇਗਾ ਅਤੇ ਉਨ੍ਹਾਂ ਨੂੰ ਅਪਾਇੰਟਮੈਂਟ ਲਈ ਲੰਮਾ ਸਮਾਂ ਇੰਤਜ਼ਾਰ ਵੀ ਕਰਨਾ ਪੈ ਸਕਦਾ ਹੈ। ਫੋਰਮ ਔਨ ਏਜੁਕੇਸ਼ਨ ਅਬਰੌਡ ਦੀ ਸੀਈਓ ਮੇਲਿਸਾ ਟੋਰੇਸ ਨੇ ਦਿ ਪਾਈ ਨਿਊਜ ਨਾਲ ਗੱਲ ਕਰਦੇ ਹੋਏ ਕਿਹਾ, "ਇਟਲੀ ਵਿੱਚ ਪੜ੍ਹਾਈ ਦਾ ਖਰਚਾ ਪਹਿਲਾਂ ਹੀ ਜ਼ਿਆਦਾ ਹੈ। ਨਿਯਮਾਂ ਦੇ ਕਾਰਨ, ਬਹੁਤ ਸਾਰੇ ਵਿਦਿਆਰਥੀਆਂ ਨੂੰ ਦੂਤਘਰ ਜਾਣ ਦਾ ਖਰਚਾ ਆਪਣੀ ਜੇਬ ਤੋਂ ਅਦਾ ਕਰਨਾ ਪਵੇਗਾ। ਨਾਲ ਹੀ ਹੁਣ ਉਨ੍ਹਾਂ ਨੂੰ ਵੀਜ਼ਾ ਅਪਾਇੰਟਮੈਂਟ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਪੁਤਿਨ ਨੇ ਫਿਰ ਕੀਤੀ PM ਮੋਦੀ ਦੀ ਤਾਰੀਫ, ਕਿਹਾ- ਤੁਹਾਡੀ ਅਗਵਾਈ 'ਚ ਭਾਰਤ ਨੇ ਤੇਜ਼ੀ ਨਾਲ ਕੀਤੀ ਤਰੱਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News