ਇਟਲੀ 'ਚ 7 ਨੂੰ ਮਨਾਇਆ ਜਾਵੇਗਾ ਅਵਤਾਰ ਦਿਹਾੜਾ

01/06/2018 2:44:26 PM

ਮਿਲਾਨ/ਇਟਲੀ(ਸਾਬੀ ਚੀਨੀਆ)— ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ 7 ਜਨਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ। ਇਸ ਮੌਕੇ ਕਥਾਵਾਚਕ ਭਾਈ ਅਮਨਪ੍ਰੀਤ ਸਿੰਘ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਵਿਦੇਸ਼ਾਂ ਵਿਚ ਸਥਾਪਤ ਬਹੁਤੇ ਗੁਰਦੁਆਰਿਆ ਵਿਚ ਗੁਰੂ ਗੋਬਿੰਦ ਸਿੰਘ ਦਾ ਜਨਮ ਦਿਹਾੜਾ 5 ਜਨਵਰੀ ਨੂੰ ਮਨਾਇਆ ਗਿਆ ਹੈ। ਇਸ ਮੌਕੇ 6 ਜਨਵਰੀ ਨੂੰ ਰਹਿਰਾਸ ਦੇ ਪਾਠ ਉਪਰੰਤ ਵੀ ਦੀਵਾਨ ਸਜਾਏ ਜਾਣਗੇ।


Related News