ਜਰਮਨੀ ਵਿਚ ਧੂਮਧਾਮ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਦਾ ਦਿਹਾੜਾ

12/07/2018 11:58:08 AM

ਮਿਲਾਨ/ਇਟਲੀ (ਸਾਬੀ ਚੀਨੀਆ)— ਜਰਮਨੀ ਦੇ ਸ਼ਹਿਰ ਨਿਊਨਕਿਰਚਨ, ਸਾਰਲੈਂਡ ਵਿਚ ਰਹਿੰਦੀਆਂ ਗੁਰੂ ਨਾਨਕ ਨਾਮ ਲੈਵਾ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਜੀ ਦਾ 549 ਵਾਂ ਪ੍ਰਕਾਸ਼ ਦਿਹਾੜਾ ਮਨਾਉਂਦੇ ਹੋਏ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ । ਇਸ ਮੌਕੇ ਪ੍ਰਬੰਧਕਾਂ ਵਲੋਂ ਛੋਟੇ-ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਮੁਕਾਬਲੇ ਵੀ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬੱਚਿਆਂ ਨੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਵੀ ਭਾਗ ਲਿਆ। 

ਛੋਟੇ ਬੱਚੇ ਗੁਰਸ਼ਾਨ ਸਿੰਘ ਵਲੋ ਗੁਰਬਾਣੀ ਸ਼ਬਦ ਗਾਇਨ ਕੀਤੇ ਗਏ। ਉਪਰੰਤ ਰਾਗੀ ਭਾਈ ਇੰਦਰਜੀਤ ਸਿੰਘ ਸਿਰਸਾ ਨੇ ਅੰਮ੍ਰਿਤ ਮਈ ਬਾਣੀ ਦੇ ਕੀਰਤਨ ਰਾਹੀ ਆਈਆਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਗੁਰੂ ਨਾਨਕ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਵਲੋਂ ਵੀ ਗੁਰਬਾਣੀ ਕੀਰਤਨ ਰਾਹੀ ਹਾਜਰੀਆਂ ਭਰੀਆਂ ਗਈਆਂ। ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਦੀ ਪ੍ਰਬੰਧਕ ਕਮੇਟੀ ਵਲੋ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਅਮਰਜੀਤ ਸਿੰਘ ਪੱਡਾ, ਲਖਬੀਰ ਸਿੰਘ ਮੰਗੀ ਹੋਰਾਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਆਖਿਆ।

Vandana

This news is Content Editor Vandana