ਇਟਲੀ ''ਚ ਵਾਪਰੀ ਦਿਲ ਕੰਬਾਊ ਵਾਰਦਾਤ, ਵਿਅਕਤੀ ਨੇ ਪਰਿਵਾਰ ਨੂੰ ਗੋਲੀਆਂ ਮਾਰ ਕੀਤੀ ਖ਼ੁਦਕੁਸ਼ੀ

Wednesday, Nov 11, 2020 - 03:14 PM (IST)

ਇਟਲੀ ''ਚ ਵਾਪਰੀ ਦਿਲ ਕੰਬਾਊ ਵਾਰਦਾਤ, ਵਿਅਕਤੀ ਨੇ ਪਰਿਵਾਰ ਨੂੰ ਗੋਲੀਆਂ ਮਾਰ ਕੀਤੀ ਖ਼ੁਦਕੁਸ਼ੀ

ਰੋਮ, (ਕੈਂਥ)- ਇਟਲੀ ਦੇ ਉੱਤਰੀ ਹਿੱਸੇ ਵਿਚ ਪੈਂਦੇ ਜ਼ਿਲ੍ਹਾ ਤੋਰੀਨੋ ਦੇ ਪਿੰਡ ਕਾਰੀਨੀਆਨੋ ਵਿਚ ਇਕ 40 ਸਾਲਾ ਵਿਅਕਤੀ ਨੇ ਆਪਣੀ ਪਤਨੀ ਅਤੇ 2 ਛੋਟੇ ਮਾਸੂਮ ਬੱਚਿਆਂ ਨੂੰ ਗੋਲੀਆਂ ਮਾਰ ਕੇ ਅਤੇ ਖ਼ੁਦਕੁਸ਼ੀ ਕਰ ਲਈ। 

ਇਟਲੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਇਸ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ ਫਿਰ ਬੱਚਿਆਂ ਨੂੰ ਗੋਲੀਆਂ ਮਾਰੀਆਂ ਅਤੇ ਬਾਅਦ ਵਿਚ ਘਰ ਵਿਚ ਰੱਖੇ ਕੁੱਤੇ ਨੂੰ ਗੋਲੀ ਮਾਰੀ ਅਤੇ ਅਖੀਰ ਵਿਚ ਆਪਣੇ ਸਿਰ ਵਿਚ ਗੋਲੀ ਮਾਰ ਲਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸ ਨੇ ਆਪਣੇ ਭਰਾ ਨੂੰ ਫੋਨ ਕਰਕੇ ਅਜਿਹਾ ਕਰਨ ਬਾਰੇ ਜਾਣਕਾਰੀ ਦਿੱਤੀ ਸੀ। ਉਹ ਇਟਲੀ ਦੇ ਦੂਜੇ ਸ਼ਹਿਰ ਵਿਚ ਰਹਿੰਦਾ ਹੈ। ਗੁਆਂਢ ਵਿਚ ਰਹਿੰਦੇ ਇਕ ਪਰਿਵਾਰ ਦੇ ਮੈਂਬਰਾਂ ਵੱਲੋਂ ਪੁਲਸ ਨੂੰ ਸੂਚਿਤ ਕਰਨ ਮਗਰੋਂ ਕਾਰਾਬਨੇਰੀ ਪੁਲਸ ਘਟਨਾ ਵਾਲੀ ਜਗ੍ਹਾ 'ਤੇ ਪੁੱਜੀ।

ਇਹ ਵੀ ਪੜ੍ਹੋ- ਅਮਰੀਕਾ 'ਚ ਨਵੰਬਰ ਦੇ ਪਹਿਲੇ 10 ਦਿਨਾਂ 'ਚ ਸਾਹਮਣੇ ਆਏ ਕੋਰੋਨਾ ਦੇ 10 ਲੱਖ ਮਾਮਲੇ
 ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਵਿਅਕਤੀ ਨੂੰ ਪੁਲਸ ਹਸਪਤਾਲ ਲੈ ਕੇ ਜਾਣ ਹੀ ਲੱਗੀ ਸੀ ਤਾਂ ਉਸ ਨੇ ਵੀ ਦਮ ਤੋੜ ਦਿੱਤਾ । ਦੋ ਬੱਚਿਆਂ ਵਿਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜੀ ਕੁੜੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਘਟਨਾ ਬਾਰੇ ਪੁਲਸ ਬਹੁਤ ਹੀ ਬਾਰੀਕੀ ਨਾਲ ਜਾਂਚ-ਪੜਤਾਲ ਕਰ ਰਹੀ ਹੈ। ਇਸ ਘਟਨਾ ਨੂੰ ਅੰਜਾਮ ਦੇਣ ਪਿੱਛੇ ਕੀ ਕਾਰਨ ਹੋਣਗੇ ਇਹ ਤਾਂ ਪੁਲਸ ਦੀ ਕਾਰਵਾਈ ਤੋਂ ਬਾਅਦ ਹੀ ਸਾਹਮਣੇ ਆਵੇਗਾ। ਫਿਲਹਾਲ ਨੇੜਲੇ ਘਰਾਂ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਪਰਿਵਾਰ ਵਿਚ ਲੜਾਈ ਹੁੰਦੀ ਰਹਿੰਦੀ ਸੀ। ਪੁਲਸ ਵਲੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਘਟਨਾ ਦੇ ਪਿੱਛੇ ਪਤੀ-ਪਤਨੀ ਦੀ ਲੜਾਈ ਇਕ ਕਾਰਨ ਹੋ ਸਕਦੀ ਹੈ।


author

Lalita Mam

Content Editor

Related News