ਮਾਤਾ ਮਨਜੀਤ ਕੌਰ ਦੇ ਅਕਾਲ ਚਲਾਣੇ ਤੇ ਢਿੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Wednesday, Mar 31, 2021 - 02:22 PM (IST)

ਮਾਤਾ ਮਨਜੀਤ ਕੌਰ ਦੇ ਅਕਾਲ ਚਲਾਣੇ ਤੇ ਢਿੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਮਿਲਾਨ/ਇਟਲੀ (ਸਾਬੀ ਚੀਨੀਆ) ਇਟਲੀ ਦੇ ਕਾਰੋਬਾਰੀ ਅਤੇ ਸਮਾਜ ਸੇਵਾ ਸੰਸਥਾ (ਰਜਿ:) "ਆਸ ਦੀ ਕਿਰਨ" ਇਟਲੀ ਦੇ ਸਰਗਰਮ ਆਗੂ ਸ: ਬਲਕਾਰ ਸਿੰਘ ਢਿੱਲੋਂ ਦੇ ਪੂਜਨੀਕ ਮਾਤਾ ਮਨਜੀਤ ਕੌਰ (76) ਸੰਖੇਪ ਬਿਮਾਰੀ ਤੋ ਸੰਸਾਰਿਕ ਦੁਨੀਆ ਨੂੰ ਅਲਵਿਦਾ ਆਖ ਅਕਾਲ ਪੁਰਖ ਦੁਆਰਾ ਦਿੱਤੀ ਸਵਾਸਾਂ ਦੀ ਪੂੰਜੀ ਨੂੰ ਤਿਆਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ। 

PunjabKesari

ਪੜ੍ਹੋ ਇਹ ਅਹਿਮ ਖਬਰ- ਕੈਨੇਡਾ 'ਚ ਆਏ ਬਰਫ਼ੀਲੇ ਤੂਫਾਨ ਨੇ ਲਈ ਪੰਜਾਬੀ ਟਰੱਕ ਡਰਾਈਵਰ ਦੀ ਜਾਨ

ਮਾਤਾ ਮਨਜੀਤ ਕੌਰ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਹੋਇਆਂ ਇਟਲੀ ਦੀਆਂ ਵੱਖ ਵੱਖ ਖੇਡ ਕਲੱਬਾਂ,ਸਿਆਸੀ ਅਤੇ ਧਾਰਮਿਕ ਅਦਾਰਿਆਂ ਨਾਲ ਸਬੰਧਤ ਸ਼ਖ਼ਸੀਅਤਾਂ ਵੱਲੋਂ ਢਿੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸਵਰਗੀ ਮਾਤਾ ਮਨਜੀਤ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਵਾ ਕਰਨ ਵਾਲਿਆਂ ਵਿੱਚ "ਆਸ ਦੀ ਕਿਰਨ ਇਟਲੀ, ਚੜ੍ਹਦੀ ਕਲਾ ਸਪੋਰਟਸ ਕਲੱਬ, ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਰੋਮ ਦੇ ਸਮੂਹ ਮੈਂਬਰਾਂ ਸ਼ਹੀਦ ਭਗਤ ਸਿੰਘ ਸਭਾ ਰੋਮ, ਸਰਬੱਤ ਦਾ ਭਲਾ ਇੰਟਰਨੈਸ਼ਨਲ ਸੇਵਾ ਸੁਸਾਇਟੀ ਅਤੇ ਟੀਮ ਯੌਰਪ ਨਿਊਜ਼ ਟੀ ਵੀ ਸਮੇਤ ਅਨੇਕਾਂ ਮਾਣਮੱਤੀਆਂ ਸ਼ਖ਼ਸੀਅਤਾਂ ਸ਼ਾਮਲ ਹਨ।


author

Vandana

Content Editor

Related News