ਇਟਲੀ ''ਚ ਮਨਾਇਆ ਜਾਵੇਗਾ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ

06/08/2019 3:39:42 PM

ਰੋਮ, (ਕੈਂਥ)— ਪਿਛਲੇ ਕਈ ਸਾਲਾਂ ਤੋਂ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕਰਦੇ ਆ ਰਹੇ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਗੁਰਦੁਆਰਾ ਸਿੰਘ ਸਭਾ ਸੰਨਵੀਤੋ ਤੇਰਾਚੀਨਾ (ਲਾਤੀਨਾ) ਵੱਲੋਂ 7ਵਾਂ ਵਿਸ਼ਾਲ ਨਗਰ ਕੀਰਤਨ 9 ਜੂਨ ਦਿਨ ਐਤਵਾਰ ਨੂੰ ਸ਼ਹਿਰ ਤੇਰਾਚੀਨਾ ਵਿਖੇ ਸਜਾਇਆ ਜਾ ਰਿਹਾ ਹੈ।

ਇਸ ਨਗਰ ਕੀਰਤਨ ਲਈ ਇਲਾਕੇ ਦੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ 'ਚ ਬਹੁਤ ਉਤਸ਼ਾਹ ਹੈ ਅਤੇ ਨੌਜਵਾਨਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ 7ਵੇਂ ਵਿਸ਼ਾਲ ਨਗਰ ਕੀਰਤਨ 'ਚ ਜਿੱਥੇ ਇਟਲੀ ਭਰ ਦੀਆਂ ਸੰਗਤਾਂ ਹਾਜ਼ਰੀ ਭਰਨਗੀਆਂ , ਉੱਥੇ ਹੀ ਪੰਥ ਦੇ ਸਿਰਮੌਰ ਕਵੀਸ਼ਰ ਜੱਥੇ ਨਗਰ ਕੀਰਤਨ ਵਿੱਚ ਭਰਵੀਂ ਹਾਜ਼ਰੀ ਭਰਨਗੇ। ਇਨ੍ਹਾਂ ਤੋਂ ਇਲਾਵਾ ਪ੍ਰਚਾਰਕ, ਰਾਗੀ, ਢਾਡੀ ਤੇ ਕੀਰਤਨੀਏ ਵੀ ਸੰਗਤ ਨੂੰ ਸਿੱਖ ਪੰਥ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਉਣਗੇ। ਨਗਰ ਕੀਰਤਨ ਵਿੱਚ ਕਈ ਨਾਮੀ ਗਤਕਾ ਅਕੈਡਮੀਆਂ ਦੇ ਹੋਣਹਾਰ ਸਿੱਖ ਵੀ ਆਪਣੀ ਗਤਕਾ ਕਲਾ ਦੇ ਹੈਰਤਨੁਮਾ ਜੌਹਰ ਦਿਖਾਉਣਗੇ। ਸਮੂਹ ਸੰਗਤ ਨੂੰ ਪ੍ਰਬੰਧਕਾਂ ਵੱਲੋਂ ਪਰਿਵਾਰ ਸਮੇਤ ਪੁੱਜਣ ਦੀ ਅਪੀਲ ਕੀਤੀ ਗਈ ਹੈ।


Related News