ਇਟਲੀ 'ਚ 28 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

Wednesday, Oct 24, 2018 - 10:20 AM (IST)

ਇਟਲੀ 'ਚ 28 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਮਿਲਾਨ/ਇਟਲੀ (ਸਾਬੀ ਚੀਨੀਆ)— ਸੈਂਟਰ ਇਟਲੀ ਦੇ ਸ਼ਹਿਰ ਫੌਦੀ ਅਤੇ ਇਲਾਕੇ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੈਵਾ ਸੰਗਤਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਧਿਅਨ ਵਿਚ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। 28 ਅਕਤੂਬਰ ਨੂੰ ਕਰਵਾਏ ਜਾ ਰਹੇ ਨਗਰ ਕੀਰਤਨ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਸਕਦਾ ਹੈ। 
ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਗਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਨੇ ਦੱਸਿਆ ਕਿ ਇਟਲੀ ਵਿਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਨਗਰ ਕੀਰਤਨ ਦੇ ਰੂਪ ਵਿਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਜਿੱਥੇ ਦੂਰ ਦਰਾਡੇ ਦੇ ਇਲਾਕਿਆ 'ਚੋਂ ਵੱਸਦੀਆਂ ਸੰਗਤਾਂ ਹੁੰਮ ਹੁੰਮਾ ਕੇ ਪੁੱਜਣਗੀਆਂ ਉੱਥੇ ਪੁੱਜ ਰਹੇ ਰਾਗੀ ਜੱਥੇ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਉਣਗੇ।


Related News