ਇਟਲੀ : ਵਿਸ਼ਾਲ ਨਗਰ ਕੀਰਤਨ 20 ਅਕਤੂਬਰ ਨੂੰ
Friday, Oct 18, 2024 - 02:04 PM (IST)
ਅਲੇਸਾਂਦਰੀਆ (ਕੈਂਥ): ਉੱਤਰੀ ਇਟਲੀ ਦੇ ਸੂਬਾ ਪੀਏਮੌਂਤੇ 'ਚ ਸਥਿਤ ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਪੌਂਤੇਕੂਰੋਨੇ,ਅਲੇਸਾਂਦਰੀਆ ਵਿਖੇ ਗੁਰਦੁਆਰਾ ਸਾਹਿਬ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਉਪਰਾਲੇ ਸਦਕਾ ਪਿੰਡ Castenuovo Scrivia ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀਆਂ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 20 ਅਕਤੂਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸ਼ਹਿਰ Castelnuovo Scrivia ਦੇ Piazza Vittorio ਵਿੱਚੋਂ ਆਰੰਭ ਹੋਵੇਗਾ ਅਤੇ ਦੁਪਹਿਰ 1 ਵਜੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸੀ Piazza Vittorio ਵਿੱਚ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ ਤਕਰੀਬਨ 6 ਵਜੇ ਪਿਆਸੇ ਵਿਖੇ ਹੀ ਸਮਾਪਤੀ ਹੋਵੇਗੀ।
ਪੜ੍ਹੋ ਇਹ ਅਹਿਮ ਖ਼ਬਰ- ਇਟਲੀ : 20 ਅਕਤੂਬਰ ਨੂੰ ਨਵੀਂ ਇਮਾਰਤ ਦਾ ਉਦਘਾਟਨ ਸਮਾਰੋਹ, ਸਜੇਗਾ ਵਿਸ਼ੇਸ਼ ਨਗਰ ਕੀਰਤਨ
ਵੱਖ-ਵੱਖ ਵਿੱਚ ਕੀਰਤਨੀ ਅਤੇ ਢਾਢੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਤਕਾ ਅਕੈਡਮੀ ਵਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਤਰਸੇਮ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਵੱਧ ਤੋ ਵੱਧ ਸੰਗਤਾਂ ਨਗਰ ਕੀਰਤਨ 'ਚ ਪਹੁੰਚ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਅਤੇ ਨਗਰ ਕੀਰਤਨ ਵਿੱਚ ਵਾਹਿਗੁਰੂ ਸਿਮਰਨ ਕਰਦਿਆ ਸ਼ਹਿਰ ਦੀ ਪ੍ਰਕਰਮਾ ਕਰਕੇ ਇਨ੍ਹਾਂ ਲੋਕਾ ਨੂੰ ਆਪਣੇ ਸਿੱਖ ਧਰਮ ਅਤੇ ਸਿੱਖੀ ਤੋਂ ਜਾਣੂ ਕਰਵਾਈਏ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।