ਇਟਲੀ ਦੇ ਸ਼ਹਿਰ ਸਬਾਊਦੀਆ 'ਚ 21ਵੀਂ ਵਾਰ ਸਜਾਇਆ ਗਿਆ ਨਗਰ ਕੀਰਤਨ

Thursday, Jun 29, 2023 - 12:02 PM (IST)

ਇਟਲੀ ਦੇ ਸ਼ਹਿਰ ਸਬਾਊਦੀਆ 'ਚ 21ਵੀਂ ਵਾਰ ਸਜਾਇਆ ਗਿਆ ਨਗਰ ਕੀਰਤਨ

ਮਿਲਾਨ/ਇਟਲੀ (ਸਾਬੀ ਚੀਨੀਆ,ਕੈਂਥ): ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਗੁਰਦੁਆਰਾ ਸਿੰਘ ਸਭਾ ਸਬਾਊਦੀਆ ਇਟਲੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ 21ਵਾਂ ਨਗਰ ਕੀਰਤਨ ਸਜਾਇਆ ਗਿਆ। ਅੱਤ ਦੀ ਗਰਮੀ ਦੇ ਬਾਵਜੂਦ ਇਸ ਨਗਰ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ, ਬਜ਼ੁਰਗਾਂ ਤੇ ਛੋਟੇ ਛੋਟੇ ਬੱਚਿਆਂ ਨੇ ਦੂਰ ਦੁਰਾਡੇ ਤੋਂ ਪਹੁੰਚ ਕੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਹਾਜ਼ਰੀਆਂ ਭਰਦੇ ਹੋਏ ਇਤਿਹਾਸ ਸਰਵਣ ਕੀਤਾ । 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਈਦ ਮੌਕੇ ਅੱਤਵਾਦੀ ਫੰਡਿੰਗ ਰੋਕਣ ਲਈ 84 ਸੰਗਠਨਾਂ 'ਤੇ ਪਾਬੰਦੀ, ਹਾਫਿਜ਼ ਸਈਦ ਦੇ ਸੰਗਠਨ ਦਾ ਨਾਮ ਵੀ ਸ਼ਾਮਲ

ਇਸ ਨਗਰ ਕੀਰਤਨ ਵਿਚ ਸਥਾਨਿਕ ਸ਼ਹਿਰ ਦੇ ਮੇਅਰ ਸਮੇਤ ਕਈ ਪੁਲਸ ਅਧਿਕਾਰੀਆਂ, ਭਾਰਤੀ ਦੂਤਘਰ ਦੇ ਅਧਿਕਾਰੀਆਂ ਵੱਲੋਂ ਵੀ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਚੱਲ ਰਹੇ ਗੁਰੂ ਕਿ ਲੰਗਰਾਂ ਵਿੱਚ ਵਿਸ਼ੇਸ਼ ਤੌਰ 'ਤੇ ਸੇਵਾ ਨਿਭਾਈ ਗਈ। ਗੁਰੂ ਘਰ ਦੇ ਗ੍ਰੰਥੀ ਸਿੰਘਾਂ ਵੱਲੋਂ ਕੀਰਤਨ ਵਿਚਾਰਾਂ ਕੀਤੀਆਂ ਗਈਆਂ। ਕਵੀਸ਼ਰ ਭਾਈ ਅਜੀਤ ਸਿੰਘ ਥਿੰਦ ਤੇ ਸਰਬਜੀਤ ਸਿੰਘ ਮਾਣਕਪੁਰੀ ਵੱਲੋਂ ਵੀ ਹਾਜ਼ਰੀਆਂ ਭਰੀਆਂ ਗਈਆਂ। ਗਤਕੇ ਵਾਲੇ ਸਿੰਘ ਵੱਲੋਂ ਗਤਕਾ ਕਲਾ ਦੇ ਜੌਹਰ ਵੀ ਵਿਖਾਏ ਗਏ। ਪ੍ਰਬੰਧਕ ਕਮੇਟੀ ਵੱਲੋਂ ਦੂਰ ਦਰਾਡੇ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਲੰਗਰ ਅਤੇ ਗਰਮੀ ਵਿਚ ਪਾਣੀ ਦੀਆਂ ਛਬੀਲਾਂ ਦਾ ਪ੍ਰਬੰਧ ਕਰਨ ਵਾਲਿਆਂ ਨੂੰ ਸਿਰਪਾਉ ਦੀ ਬਖਸ਼ ਭੇਂਟ ਕੀਤੀ ਗਈ। 

ਨੋਟ- ਇਸ ਖ਼ਬਰ ਬਾਰੇ ਕੁੁਮੈਂਟ ਕਰ ਦਿਓ ਰਾਏ।


author

Vandana

Content Editor

Related News